ਹਰਸਾ ਛੀਨਾ, 10 ਮਾਰਚ (ਕੜਿਆਲ)-ਸਥਾਨਕ ਉੱਪ ਮੰਡਲ ਦਫਤਰ ਕੁਕੜਾਂਵਾਲਾ ਪਾਰਲੀਮੈਂਟ 'ਚ ਬਿਜਲੀ ਸੋਧ ਬਿੱਲ 2025 ਨੂੰ ਪੇਸ਼ ਕਰਨ ਦੀਆਂ ਤਿਆਰੀਆਂ ਦੇ ਵਿਰੋਧ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਦੇ ਸਾਂਝੇ ਫੈਸਲੇ ਅਨੁਸਾਰ ਰੋਸ ਰੈਲੀ ਕਰਦਿਆਂ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਨੂੰ ਅਗਨ ਭੇਟ ਕੀਤਾ ਗਿਆ | ਇਸ ਸਮੇਂ ਇਕੱਤਰ ਬਿਜਲੀ ਕਾਮਿਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬਿਜਲੀ ਕਾਮਿਆਂ ਨੇ ਬਿਜਲੀ ਸੋਧ ਬਿੱਲ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚਲਦੇ ਬਜਟ ਸੈਸ਼ਨ ਵਿਚ ਵਿਧਾਨ ਸਭਾ ਅੰਦਰ ਬਿਜਲੀ ਸੋਧ ਬਿਲ 2025 ਨੂੰ ਰੱਦ ਕਰਨ ਦਾ ਮਤਾ ਪਾਸ ਕਰੇ | ਬਿਜਲੀ ਕਾਮਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਵਿਚ ਪੇਸ਼ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ, ਕਾਰਪੋਰੇਟ ਪੱਖੀ ਬਣਾਏ ਚਾਰ ਲੇਬਰ ਕੋਡ ਰੱਦ ਕਰਕੇ ਐਕਟ 1948 ਵਾਲੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ | ਜੇਕਰ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ ਵਾਪਸ ਨਾ ਲਿਆ ਤਾਂ ਬਿਜਲੀ ਕਾਮੇ ਹੜਤਾਲ 'ਤੇ ਜਾਣ ਲਈ ਮਜਬੂਰ ਹੋਣਗੇ | ਇਸ ਰੋਸ ਰੈਲੀ ਨੂੰ ਸਰਕਲ ਪ੍ਰਧਾਨ ਮਲਕੀਅਤ ਸਿੰਘ ਸਹਿੰਸਰਾ, ਜੁਗਰਾਜ ਸਿੰਘ ਛੀਨਾ, ਜਰਨੈਲ ਸਿੰਘ ਸੈਂਸਰਾ, ਪਰਮਿੰਦਰ ਸਿੰਘ ਅਦਲੀਵਾਲ, ਜਤਿੰਦਰ ਸਿੰਘ ਛੀਨਾ, ਨਰਿੰਦਰ ਕੁਮਾਰ, ਜਸਪਾਲ ਸਿੰਘ ਸਮੇਤ ਹੋਰਨਾਂ ਵਲੋਂ ਸੰਬੋਧਨ ਕੀਤਾ ਗਿਆ |
ਬਿਜਲੀ ਕਾਮਿਆਂ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ
ਅਜੀਤ ਡੈਸਕ
11-03-2026