15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੋਦੀ ਸਰਕਾਰ ਦੇਸ਼ ਦੀ ਵਾਗਡੋਰ ਵੱਡੇ ਘਰਾਣਿਆਂ ਦੇ ਹੱਥ ਸੌਂਪ ਕੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਪਹੁੰਚਾ ਰਹੀ-ਜਸਬੀਰ ਡਿੰਪਾ

Ad Position 21
No active advertisement
ਅਜੀਤ ਡੈਸਕ 11-03-2026

ਜੇਠੂਵਾਲ, 10 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਵੱਡੇ ਘਰਾਣਿਆਂ ਦੇ ਹੱਥ ਸੌਂਪ ਰਹੀ ਹੈ ਜਿਸ ਨਾਲ ਪੰਜਾਬ ਸਮੇਤ ਹੋਰ ਸੂਬੇ ਆਰਥਿਕ ਪਖੋਂ ਤਬਾਹੀ ਦੇ ਕੰਢੇ 'ਤੇ ਪਹੁੰਚਾ ਰਹੀ ਹੈ ਜਦੋਂ ਕਿ ਸਾਰੇ ਹੀ ਸਰਕਾਰੀ ਅਦਾਰੇ ਪ੍ਰਾਈਵੇਟ ਕਰਕੇ ਮੁਲਾਜ਼ਮਾਂ ਕੱਖੋਂ ਹੋਲੇ ਕੀਤੇ ਜਾ ਰਹੇ ਹਨ ਜਿਸ ਨਾਲ ਆਮ ਲੋਕਾਂ ਦਾ ਆਰਥਿਕ ਤੇ ਮਾਨਿਸਕ ਸੋਸ਼ਣ ਹੋ ਰਿਹਾ ਹੈ ਅਤੇ ਇਸ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਚਾਲਾਂ ਤੋਂ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ ਜਿਸ ਦਾ ਖਮਿਆਜਾ ਇਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਉਕਤ ਪ੍ਰਗਟਾਵਾ ਸਾਬਕਾ ਮੈਂਬਰ ਪਾਰਲੀਮੈਂਟ ਤੇ ਹਲਕਾ ਪੂਰਬੀ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਹਲਕੇ ਦੇ ਕਸਬਾ ਵੇਰਕਾ ਵਿਖੇ ਭਗਤ ਨਾਮਦੇਵ ਸਭਾ ਦੇ ਆਗੂ ਸੁਖਦੇਵ ਸਿੰਘ ਦੇ ਗਿ੍ਹ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ ਦੌਰਾਨ ਕੀਤਾ | ਡਿੰਪਾ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰੇਕ ਕਾਂਗਰਸੀ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਸੁਖਦੇਵ ਸਿੰਘ ਵੇਰਕਾ ਦੀ ਅਗਵਾਈ 'ਚ ਕਈ ਪਰਿਵਾਰਾਂ ਨੇ ਸ. ਡਿੰਪਾ ਦੀ ਅਗਵਾਈ 'ਚ ਕਾਂਗਰਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪ੍ਰਣ ਲਿਆ | ਇਸ ਮੌਕੇ ਧਰਮਬੀਰ ਸਿੰਘ ਹੁੰਦਲ ਵੇਰਕਾ, ਮਨਿੰਦਰ ਸਿੰਘ ਲੱਕੀ ਸੰਧੂ, ਸੁਖਦੇਵ ਸਿੰਘ ਸੁੱਖਾ, ਸੁਖਦੇਵ ਸਿੰਘ ਸਹਿਮੀ, ਮੈਡਮ ਚਰਨਜੀਤ ਕੌਰ, ਬਲਵਿੰਦਰ ਸਿੰਘ ਬੱਲੀ, ਜਤਿੰਦਰ ਕੁਮਾਰ ਮਿੰਟਾ, ਬਲਕਾਰ ਸਿੰਘ, ਹਰਪਾਲ ਸਿੰਘ ਵਿੱਕੀ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਾਧੂ ਸਿੰਘ, ਮੇਜਰ ਸਿੰਘ ਵੇਰਕਾ ਸਮੇਤ ਹੋਰ ਕਾਂਗਰਸੀ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਪੰਚਾਇਤ ਵਲੋਂ ਗਲੀਆਂ ਅਤੇ ਨਾਲੇ ਬਣਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਬਿਜਲੀ ਕਾਮਿਆਂ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ
Ad Position 24