ਬਾਬਾ ਬਕਾਲਾ ਸਾਹਿਬ, 10 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਕੀਤੇ ਹੋਏ ਵਾਅਦੇ ਪੂਰੇ ਕਰਦਿਆਂ ਹਰ ਇਕ ਪਰਿਵਾਰ ਦੇ ਹਰ ਮੈਂਬਰ ਦਾ 10 ਲੱਖ ਤੱਕ ਦਾ ਮੁਫ਼ਤ ਇਲਾਜ ਸੰਬੰਧੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ, ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਕਿਆਂਵਾਲੀ ਵਿਖੇ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ, ਸਿਹਤ ਬੀਮਾ ਕਾਰਡ ਬਣਾਉਣ ਸੰਬੰਧੀ ਲਗਾਤਾਰ ਤਿੰਨ ਦਿਨ ਮੁਫਤ ਕੈਂਪ ਲਗਾਇਆ ਗਿਆ, ਜਿਸ ਵਿਚ ਨਗਰ ਦੇ ਲੋਕਾਂ ਵੱਧ ਚੜ੍ਹ ਕੇ ਇਹ ਬੀਮਾ ਕਾਰਡ ਬਣਵਾਏ | ਇਸ ਮੌਕੇ ਮੈਂਬਰ ਅਵਤਾਰ ਸਿੰਘ, ਵਿਰਸਾ ਸਿੰਘ, ਮਨਬੀਰ ਸਿੰਘ, ਸੁਖਜਿੰਦਰ ਸਿੰਘ, ਜਗਤਾਰ ਸਿੰਘ, ਸਰਮੁੱਖ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਮੁਹਤਬਰਾਂ ਵਿਚ ਸੁਖਰਾਜ ਸਿੰਘ, ਰਣਜੀਤ ਸਿੰਘ, ਨੰਬਰਦਾਰ ਦਲਬੀਰ ਸਿੰਘ, ਗੁਰਵਿੰਦਰ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |