16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

14 ਦੀ ਮੋਗਾ ਰੈਲੀ ਭਾਜਪਾ ਸਰਕਾਰ ਬਣਾਉਣ ਦੀ ਨੀਂਹ ਰੱਖੇਗੀ- ਡਾ. ਦੇਵਗਨ

Ad Position 21
No active advertisement
ਅਜੀਤ ਡੈਸਕ 11-03-2026
ਜੇਠੂਵਾਲ, 10 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਵਿਚਲੀ ਭਾਜਪਾ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੀ ਹੋਈ ਹਰ ਸੰਭਵ ਸਹੂਲਤ ਲੋਕਾਂ ਤੱਕ ਪਹੁੰਚਾ ਰਹੀ ਹੈ ਅਤੇ ਇਨ੍ਹਾਂ ਸਹੂਲਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਾਰਟੀ ਦੇ ਆਗੂ ਤੇ ਵਰਕਰ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਭਾਜਪਾ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਹਿਨੁਮਾਈ ਹੇਠ ਸੂਬੇ ਵਿਚ 14 ਮਾਰਚ ਨੂੰ ਭਾਜਪਾ ਦੀ ਇਤਿਹਾਸਕ ਰੈਲੀ ਜ਼ਿਲ੍ਹਾ ਮੋਗਾ ਵਿਖੇ ਹੋ ਰਹੀ ਹੈ ਜਿਸ ਵਿਚ ਸੂਬੇ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ 2027 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ ਲਈ ਨੀਂਹ ਰੱਖੇਗੀ ਅਤੇ ਇਸ ਰੈਲੀ ਸੰਬੰਧੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਕਤ ਪ੍ਰਗਟਾਵਾ ਭਾਜਪਾ ਅੰਮਿ੍ਤਸਰ ਦਿਹਾਤੀ ਦੇ ਜਰਨਲ ਸਕੱਤਰ ਡਾ. ਸੁਨੀਲ ਦੇਵਗਨ ਵਲੋਂ ਹਲਕਾ ਅਟਾਰੀ ਦੇ ਪਿੰਡ ਜੇਠੂਵਾਲ ਵਿਖੇ ਸੰਦੀਪ ਕੌਰ ਮਹਿਲਾ ਮੋਰਚਾ ਪ੍ਰਧਾਨ ਮੰਡਲ ਜੇਠੂਵਾਲ ਦੇ ਗ੍ਰਹਿ ਵਿਖੇ 14 ਦੀ ਰੈਲੀ ਸੰਬੰਧੀ ਭਾਜਪਾ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਜਿੰਨੀਆਂ ਵੀ ਸਹੂਲਤਾਂ ਲੋਕਾਂ ਨੂੰ ਮਿਲ ਰਹੀਆਂ ਹਨ ਉਹ ਸਾਰੀਆਂ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਨ ਜਦ ਕਿ ਸੂਬਾ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ | ਮੀਟਿੰਗ 'ਚ ਅਮਰਜੀਤ ਸਿੰਘ ਜਰਨਲ ਸੈਕਟਰੀ, ਸੰਦੀਪ ਕੌਰ ਮਹਿਲਾ ਮੰਡਲ ਮੋਰਚਾ ਪ੍ਰਧਾਨ ਜੇਠੂਵਾਲ, ਬਾਬਾ ਸਰਬਜੀਤ ਸਿੰਘ, ਸੁਖਦੇਵ ਸਿੰਘ ਬਾਬਾ ਬੱਗਾ, ਸੇਵਾ ਸਿੰਘ ਜੇਠੂਵਾਲ, ਸੁਖਦੇਵ ਸਿੰਘ, ਸਰਬਜੀਤ ਕੌਰ, ਰਜਨੀ, ਬਿੰਦਰ ਕੋਰ, ਅੰਜੂ, ਬਲਜੀਤ ਕੋਰ, ਮੰਜੂ, ਬਲਵਿੰਦਰ ਕੌਰ ਸਮੇਤ ਹੋਰ ਭਾਜਪਾ ਵਰਕਰ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਮਾਨ ਸਰਕਾਰ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾ ਰਹੀ ਹੈ : ਭਲਾਈਪੁਰ ਅਗਲੀ ਖ਼ਬਰ 10 ਲੱਖ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਸੰਬੰਧੀ ਮੁਫਤ ਕੈਂਪ ਲਗਾਇਆ
Ad Position 24