16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ 'ਚ ਮਾਨ ਸਰਕਾਰ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾ ਰਹੀ ਹੈ : ਭਲਾਈਪੁਰ

Ad Position 21
No active advertisement
ਅਜੀਤ ਡੈਸਕ 11-03-2026

ਬਾਬਾ ਬਕਾਲਾ ਸਾਹਿਬ, 10 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ 'ਆਪ' ਸਰਕਾਰ ਹੁਣ ਜਦੋਂ ਕਿ 4 ਸਾਲ ਤੋਂ ਵੱਧ ਸਮਾਂ ਪੰਜਾਬ ਦਾ ਕੁਝ ਵੀ ਸੰਵਾਰ ਨਹੀਂ ਸਕੀ, ਤਾਂ ਹੁਣ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾ ਰਹੀ ਹੈ | ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਸਿਵਾਏ ਚੋਣ ਸਟੰਟ ਤੋਂ ਹੋਰ ਕੁਝ ਵੀ ਨਹੀਂ ਹੈ, ਬਜਟ ਐਲਾਨਾਂ ਨਾਲ ਭਰਪੂਰ ਹੈ, ਪਰ ਆਰਥਿਕ ਤੌਰ 'ਤੇ ਬਿਲਕੁਲ ਖਾਲੀ ਹੈ | ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁ: ਦੇਣ ਵਾਲੀ ਸਕੀਮ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਕਰਜ਼ੇ ਤੇ ਕਰਜ਼ੇ ਚੁੱਕ ਰਹੀ ਹੈ, ਇਹ ਵੀ ਇਕ ਲਾਰਾ ਹੀ ਹੈ, ਜੋ ਔਰਤਾਂ ਨੂੰ ਭਰਮਾਉਣ ਤੋਂ ਇਲਾਵਾ ਕੁਝ ਵੀ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਚੀਮਾ ਵਲੋਂ ਪੇਸ਼ ਕੀਤਾ ਬਜਟ ਸਿਰਫ਼ ਚੁਣਾਵੀ ਬਜਟ - ਡਾ. ਅਜਨਾਲਾ <br/> ਅਗਲੀ ਖ਼ਬਰ 14 ਦੀ ਮੋਗਾ ਰੈਲੀ ਭਾਜਪਾ ਸਰਕਾਰ ਬਣਾਉਣ ਦੀ ਨੀਂਹ ਰੱਖੇਗੀ- ਡਾ. ਦੇਵਗਨ
Ad Position 24