16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਵਿੱਤ ਮੰਤਰੀ ਚੀਮਾ ਵਲੋਂ ਪੇਸ਼ ਕੀਤਾ ਬਜਟ ਸਿਰਫ਼ ਚੁਣਾਵੀ ਬਜਟ - ਡਾ. ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 11-03-2026

ਅਜਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜੋ 2.60 ਲੱਖ ਕਰੋੜ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ ਉਹ ਸਿਰਫ ਚੁਣਾਵੀ ਬਜਟ ਹੈ ਅਤੇ ਇਹ ਬਜਟ ਕਿਸੇ ਪੱਖੋਂ ਵੀ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੂੰ ਕੋਈ ਰਾਹਤ ਨਹੀਂ ਦਿੰਦਾ ਹੈ | ਇਹ ਪ੍ਰਗਟਾਵਾ ਕਰਦਿਆਂ ਉੱਘੇ ਖੇਤੀ ਮਾਹਿਰ ਡਾ. ਸਤਨਾਮ ਸਿੰਘ ਅਜਨਾਲਾ ਸੂਬਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਪ੍ਰਮੁੱਖ ਆਗੂ ਸੰਯੁਕਤ ਕਿਸਾਨ ਮੋਰਚਾ ਨੇ ਦੱਸਿਆ ਕਿ ਪੰਜਾਬ ਇਸ ਵੇਲੇ ਵੀ ਘੱਟੋ ਘੱਟ 29 ਤੋਂ 30 ਫ਼ੀਸਦੀ ਸੂਬੇ ਦੀ ਕੁੱਲ ਆਮਦਨੀ ਵਿਚ ਹਿੱਸਾ ਪਾ ਰਿਹਾ ਹੈ ਅਤੇ ਕੋਈ 65 ਤੋਂ 70 ਫ਼ੀਸਦੀ ਸਿੱਧਾ ਜਾਂ ਅਸਿੱਧਾ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਦੇ ਰਿਹਾ ਹੈ ਪ੍ਰੰਤੂ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਖੇਤੀਬਾੜੀ ਦਾ ਬਜਟ ਸਿਰਫ਼ ਤੇ ਸਿਰਫ਼ 6 ਫ਼ੀਸਦੀ 15377 ਕਰੋੜ ਰੱਖਿਆ ਗਿਆ ਹੈ ਜੋ ਕੇ ਘੱਟੋ ਘੱਟ 20 ਫ਼ੀਸਦੀ ਚਾਹੀਦਾ ਸੀ | ਡਾ: ਅਜਨਾਲਾ ਨੇ ਅੱਗੇ ਦੱਸਿਆ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਇਨ੍ਹਾਂ ਨੇ ਵਾਅਦਾ ਕੀਤਾ ਸੀ ਕੇ ਅਸੀਂ ਬਾਸਮਤੀ, ਅਤੇ ਸਬਜ਼ੀਆਂ ਤੇ ਐੱਮ.ਐੱਸ.ਪੀ. ਦੇਵਾਂਗੇ ਜਦੋਂ ਕਿ ਇਹ ਬਜਟ ਇਸ ਬਾਰੇ ਬਿਲਕੁਲ ਚੁੱਪ ਹੈ | ਉਨ੍ਹਾਂ ਕਿਹਾ ਕਿ ਬਜਟ ਦਿਸ਼ਾਹੀਣ ਹੈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਸਿਰ ਹੋਰ ਕਰਜ਼ਾ ਚੜ੍ਹੇਗਾ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਜਰਨੈਲ ਸਿੰਘ ਸਹਿਣੇਵਾਲੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਪੰਜਾਬ 'ਚ ਮਾਨ ਸਰਕਾਰ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾ ਰਹੀ ਹੈ : ਭਲਾਈਪੁਰ
Ad Position 24