ਚੌਕ ਮਹਿਤਾ, 10 ਮਾਰਚ (ਜਗਦੀਸ਼ ਸਿੰਘ ਬਮਰਾਹ)-ਸਫਾਈ ਕਰਮਚਾਰੀ ਕਮਿਸ਼ਨ ਭਾਰਤ ਸਰਕਾਰ ਦੇ ਨਵ ਨਿਯੁੱਕਤ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਆਪਣੀ ਪਤਨੀ ਰਾਜਵਿੰਦਰ ਕੌਰ ਤੇ ਬਾਕੀ ਪਰਿਵਾਰ ਸਮੇਤ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿੱਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ | ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੇ ਮੁੰਬਈ ਹੋਣ ਕਰਕੇ ਜਥੇਦਾਰ ਅਜੀਤ ਸਿੰਘ, ਗਿਆਨੀ ਸਾਹਿਬ ਸਿੰਘ, ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ ਅਤੇ ਡਾ: ਅਵਤਾਰ ਸਿੰਘ ਬੁੱਟਰ ਨੇ ਉਨ੍ਹਾਂ ਨੂੰ ਪਰਿਵਾਰ ਸਮੇਤ ਸਿਰੋਪਾਓ ਭੇਟ ਕੀਤੇ | ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਇਹ ਸਭ ਅਕਾਲ ਪੁਰਖ ਦੀ ਬਖਸ਼ਿਸ਼ ਹੈ ਜੋ 'ਖਿਨ ਮਹਿ ਨੀਚ ਕੀਟ ਕਉ ਰਾਜ' ਦੀ ਦਾਤ ਬਖਸ਼ੀ | ਉਨ੍ਹਾਂ ਨੇ ਇਸ ਬਾਰੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਉਹ ਕਮਿਸ਼ਨ ਦੇ ਦਾਇਰੇ ਵਿਚ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਦਬੇ ਕੁੱਚਲੇ ਵਰਗ ਦੀ ਭਲਾਈ ਵਾਸਤੇ ਹਾਜ਼ਰ ਰਹਿਣਗੇ | ਇਸ ਮੌਕੇ ਸੁਰਿੰਦਰ ਪਾਲ ਸਿੰਘ, ਜਗਰੂਪ ਸਿੰਘ ਵਡਾਲੀ, ਬਲਜਿੰਦਰ ਸਿੰਘ ਰਸੂਲਪੁਰ, ਸਰਬਜੀਤ ਸਿੰਘ ਵਡਾਲੀ, ਰਾਜਬੀਰ ਸਿੰਘ ਮਹਿਤਾ ਚੌਕ, ਗੁਲਜਿੰਦਰ ਸਿੰਘ ਲਾਡੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਪਤੇਸ਼ਵਰ ਬਾਵਾ, ਕੇਵਲ ਸਿੰਘ, ਬਿਕਰਮ ਸਿੰਘ, ਰਾਜਵਿੰਦਰ ਸਿੰਘ, ਬੀਬੀ ਮਨਦੀਪ ਕੌਰ, ਸਿੰਘ, ਭਾਈ ਹਰਚੰਦ ਸਿੰਘ, ਗੁਰਨਾਮ ਸਿੰਘ, ਹਰਜੋਤ ਸਿੰਘ,ਹਰਪਾਲ ਸਿੰਘ, ਅਤੇ ਹੋਰ ਕਈ ਸਾਥੀ ਵੀ ਹਾਜ਼ਰ ਸਨ |