ਬਾਬਾ ਬਕਾਲਾ ਸਾਹਿਬ, 10 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਪੱਤੀ ਬਾਬਾ ਬੂੜ ਸਿੰਘ ਜੀ ਧਰਮਸ਼ਾਲਾ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਬੂੜ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 15 ਮਾਰਚ, ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਜੀਵਨ ਜਾਚ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 13 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 15 ਮਾਰਚ, ਦਿਨ ਐਤਵਾਰ ਨੂੰ ਪਾਏ ਜਾਣਗੇ, ਉਪਰੰਤ ਬੀਬੀ ਸਿਮਰਨਜੀਤ ਕੌਰ ਕੀਰਤਨ ਕਰਨਗੇ, ਸਿੱਖ ਜੀਵਨ ਜਾਚ ਸੰਸਥਾ ਪੰਜਾਬ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਐੱਮ.ਏ. ਕਥਾ ਰਾਹੀਂ ਮਹਾਂਪੁਰਖਾਂ ਦੀ ਕਰਣੀ ਬਾਰੇ ਵਿਚਾਰ ਸੰਗਤ ਨਾਲ ਸਾਂਝੇ ਕਰਨਗੇ, ਉਪਰੰਤ ਗੁਰੂ ਕੇ ਲੰਗਰਾਂ ਵਿਚ ਸੰਗਤਾਂ ਵਲੋਂ ਚਾਹ ਪਾਣੀ, ਪ੍ਰਸ਼ਾਦਾ, ਜਲੇਬੀਆਂ ਦੇ ਲੰਗਰ ਅਤੁੱਟ ਵਰਤਣਗੇ ਜੀ |