16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੁਲਾਜ਼ਮ ਜਥੇਬੰਦੀਆਂ ਨੇ ਜੀ. ਟੀ. ਰੋਡ ਜੰਡਿਆਲਾ ਗੁਰੂ ਵਿਖੇ ਲਾਇਆ ਧਰਨਾ <br/>

Ad Position 21
No active advertisement
ਅਜੀਤ ਡੈਸਕ 11-03-2026
ਜੰਡਿਆਲਾ ਗੁਰੂ, 10 ਮਾਰਚ (ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸਨ)-ਪੰਜਾਬ ਸਟੇਟ ਮਨਿਸਟਰੀ ਸਰਵਿਸ ਯੂਨੀਅਨ ਵਲੋਂ ਪਿਛਲੇ ਸਮੇਂ ਤੋਂ ਦਿੱਤੇ ਸੰਘਰਸ਼ਾਂ ਦੇ ਅਨੁਸਾਰ ਪੰਜਾਬ ਦੇ ਸਮੁੱਚੇ ਮੁਲਾਜ਼ਮ ਸੂਬੇ ਭਰ ਦੇ ਵਿਚ ਸਰਕਾਰ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੇ ਹਨ ਉੱਥੇ ਹੀ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਪੁਲਿਸ ਵਲੋਂ ਗਿ੍ਫਤਾਰ ਕੀਤਾ ਗਿਆ ਤੇ ਰੋਸ ਵਿਚ ਅਧਿਆਪਕ ਤੇ ਪੰਜਾਬ ਰੋਡਵੇਜ਼ ਯੂਨੀਅਨ ਦੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਜੀ. ਟੀ. ਰੋਡ ਹਾਈਵੇ ਜੰਡਿਆਲਾ ਗੁਰੂ ਵਿਖੇ ਰੋਸ ਧਰਨਾ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਆਉਣ ਜਾਣ ਵਾਲੇ ਰਾਹਗੀਰਾਂ ਨੂੰ ਜਿੱਥੇ ਭਾਰੀ ਪ੍ਰੇਸ਼ਾਨੀ ਦਾ ਸਾਹਮਨਾ ਕਰਨਾ ਪੈ ਰਿਹਾ ਉਥੇ ਗੱਡੀਆਂ ਦੀਆਂ ਦੂਰ-ਦੂਰ ਤੱਕ ਲੰਬੀਆਂ ਲਾਈਨਾਂ ਲੱਗੀਆਂ ਸਨ | ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਪਿਛਲੇ ਸਮੇਂ ਤੋਂ ਚਲ ਰਹੇ ਸੰਘਰਸ਼ਾਂ ਦੇ ਤਹਿਤ ਪੰਜਾਬ ਭਰ ਦੇ ਮੁਲਾਜ਼ਮ ਸਰਕਾਰ ਦੇ ਖ਼ਿਲਾਫ਼ ਲਗਾਤਾਰ ਅੰਦੋਲਨ ਕਰ ਰਹੇ ਹਨ | ਇਸ ਦੌਰਾਨ ਵੱਖ-ਵੱਖ ਜ਼ਿਲਿ੍ਹਆਂ 'ਚ ਰੈਲੀਆਂ ਕੀਤੀਆਂ ਗਈਆਂ ਅਤੇ ਇਕ ਵੱਡੀ ਰੈਲੀ ਚੰਡੀਗੜ੍ਹ ਦੇ ਵਾਈ. ਪੀ. ਐੱਸ. ਚੌਕ ਵਿਖੇ ਕੀਤੀ ਗਈ, ਜਿਸ ਵਿਚ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਰੈਲੀ ਤੋਂ ਬਾਅਦ ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਭਰ ਦੇ ਮੁਲਾਜ਼ਮ ਹੜਤਾਲ ਕਰਨਗੇ ਅਤੇ 13 ਤਰੀਕ ਨੂੰ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਉਥੇ ਮੌਜੂਦ ਉੱਚ ਅਧਿਕਾਰੀਆਂ ਨੇ ਮੁਲਾਜ਼ਮਾਂ ਨੂੰ ਇਹ ਭਰੋਸਾ ਦਿਵਾਇਆ ਕਿ ਸਵੇਰੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਦਿੱਤੀ ਜਾਵੇਗੀ ਪਰ ਮੀਟਿੰਗ ਕਰਵਾਉਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਨੇ ਕੱਲ੍ਹ ਰਾਤ ਡੀ. ਸੀ. ਦਫ਼ਤਰ ਯੂਨੀਅਨ ਦੇ ਸਟੇਟ ਆਗੂ ਤਜਿੰਦਰ ਸਿੰਘ ਨੰਗਲ ਅਤੇ ਪੀ. ਐੱਸ. ਯੂ. ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੂੰ ਉਨ੍ਹਾਂ ਦੇ ਘਰ ਜੰਡਿਆਲਾ ਗੁਰੂ ਵਿਖੇ ਗਿ੍ਫ਼ਤਾਰ ਕਰ ਲਿਆ | ਦੋਸ਼ ਲਗਾਇਆ ਗਿਆ ਕਿ ਪੁਲਿਸ ਵਲੋਂ ਘਰ ਵਿਚ ਮੌਜੂਦ ਲੇਡੀ ਸਟਾਫ ਨਾਲ ਭੱਦੀ ਸ਼ਬਦਾਵਲੀ ਵਰਤੀ ਗਈ ਅਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਆਗੂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਤੋਂ ਇਲਾਵਾ ਜ਼ਿਲ੍ਹਾ ਜਲੰਧਰ ਦੇ ਹੋਰ ਕਈ ਆਗੂਆਂ ਨੂੰ ਵੀ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ, ਜਿਨ੍ਹਾਂ ਵਿਚ ਵਿਨੋਦ ਸਾਗਰ (ਸੂਬਾ ਪ੍ਰਧਾਨ ਪੰਜਾਬ ਰੋਡਵੇਜ਼), ਸੁਖਵਿੰਦਰ ਸਿੰਘ ਨਿਜ਼ਰ, ਜੋਰਦਾਰ ਸਿੰਘ, ਪਵਨ ਕੁਮਾਰ ਆਦਿ ਸ਼ਾਮਿਲ ਹਨ | ਤਜਿੰਦਰ ਸਿੰਘ ਨੰਗਲ ਦੀ ਗਿ੍ਫ਼ਤਾਰੀ ਤੋਂ ਬਾਅਦ ਜਦੋਂ ਪੰਜਾਬ ਭਰ ਦੇ ਮੁਲਾਜ਼ਮ ਜੰਡਿਆਲਾ ਗੁਰੂ ਵਿਖੇ ਇਕੱਠੇ ਹੋਏ ਤਾਂ ਉਨ੍ਹਾਂ ਦੀ ਰਿਹਾਈ ਦੀ ਬਜਾਏ ਮੁਲਾਜ਼ਮਾਂ ਨੂੰ ਇਧਰ-ਉਧਰ ਕਰ ਦਿੱਤਾ ਗਿਆ | ਇਸ ਦੇ ਰੋਸ ਵਜੋਂ ਅੱਜ ਜੰਡਿਆਲਾ ਗੁਰੂ ਵਿਖੇ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਵੱਡਾ ਧਰਨਾ ਲਗਾ ਕੇ ਰੋਡ ਜਾਮ ਕੀਤਾ ਗਿਆ | ਇਸ ਧਰਨੇ ਵਿਚ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਵੀ ਆਪਣੇ ਸਾਥੀਆਂ ਸਮੇਤ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਸਾਡੀਆਂ ਭੈਣਾਂ, ਔਰਤਾਂ ਤੇ ਆਗੂਆਂ ਨੂੰ ਸੜਕਾਂ 'ਤੇ ਕੁੱਟਿਆ ਜਾ ਰਿਹਾ ਹੈ ਕਾਂਗਰਸ ਪਾਰਟੀ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ | ਤਜਿੰਦਰ ਸਿੰਘ ਨੰਗਲ ਦੀ ਗਿ੍ਫ਼ਤਾਰੀ ਤੋਂ ਬਾਅਦ ਜਦੋਂ ਉਨ੍ਹਾਂ ਕਾਰਵਾਈ ਕਰਕੇ ਰਿਹਾ ਕੀਤਾ ਗਿਆ ਤਾਂ ਫਿਰ ਮੁਲਾਜ਼ਮ ਜਥੇਬੰਦੀਆਂ ਵਲੋਂ ਧਰਨਾ ਚੁੱਕਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਚ ਘਰੇਲੂ ਸਾਮਾਨ ਦੇ ਕੇ ਕੀਤੀ ਮਦਦ 5 ਲੋੜਵੰਦ ਪਰਿਵ... ਅਗਲੀ ਖ਼ਬਰ ਬਾਬਾ ਬੂੜ ਸਿੰਘ ਦੀ ਪੱਤੀ ਧਰਮਸ਼ਾਲਾ ਵਿਖੇ ਗੁਰਮਤਿ ਸਮਾਗਮ 15 ਨੂੰ : ਭਾਈ ਹਰਪ੍ਰੀਤ ਸਿੰਘ
Ad Position 24