16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਨੇ ਬਜਟ ਨੂੰ ਦੱਸਿਆ ਚੋਣ ਸਟੰਟ

Ad Position 21
No active advertisement
ਅਜੀਤ ਡੈਸਕ 11-03-2026
ਬਾਬਾ ਬਕਾਲਾ ਸਾਹਿਬ, 10 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਸੀਨੀਅਰ ਆਗੂਆਂ ਭਾਈ ਸਰਬਜੀਤ ਸਿੰਘ ਖਾਨਪੁਰ ਇੰਚਾਰਜ ਹਲਕਾ ਬਾਬਾ ਬਕਾਲਾ ਸਾਹਿਬ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ ਮੈਂਬਰ ਪੀ.ਏ.ਸੀ. ਕਮੇਟੀ, ਪ੍ਰਗਟ ਸਿੰਘ ਮੀਆਂਵਿੰਡ ਦਫਤਰ ਇੰਚਾਰਜ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਜ: ਗੁਰਦਰਸ਼ਨ ਸਿੰਘ ਖਿਲਚੀਆਂ ਅਤੇ ਗੁਰਜੀਤ ਸਿੰਘ ਭਲੋਜਲਾ ਨੇ ਹਾਲ ਈ ਵਿਚ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਚੋਣ ਸਟੰਟ ਦੱਸਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਸਿਵਾਏ ਲਾਰੇ-ਲੱਪਿਆਂ ਤੋਂ ਹੋਰ ਕੁਝ ਵੀ ਨਹੀਂ ਹੈ, ਅਸਲੀਅਤ ਹੈ ਕਿ ਬਜਟ ਐਲਾਨਾਂ ਨਾਲ ਭਰਪੂਰ ਹੈ, ਪਰ ਆਰਥਿਕ ਤੌਰ 'ਤੇ ਬਿਲਕੁਲ ਖਾਲੀ ਹੈ | ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁ: ਦੇਣ ਵਾਲੀ ਸਕੀਮ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ 52,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਅਤੇ ਇਸ ਤਰ੍ਹਾਂ ਪੰਜਾਬ ਨੂੰ ਕਰਜ਼ੇ ਵਿਚ ਝੋਕ ਕੇ ਆਪਣੇ ਸਿਆਸੀ ਸਟੰਟਾਂ ਰਾਹੀਂ ਇਸ ਅੰਤਲੇ ਸਾਲ 'ਚ ਵੋਟ ਬੈਂਕ ਹਥਿਆਉਣ ਲਈ ਅਤੇ ਲੋਕਾਂ ਨੂੰ ਲੁਭਾੳੇਣ ਦਾ ਨਾਕਾਮ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੇ ਸਤਿਕਾਰਤ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੋਕਾਂ ਵਲੋਂ ਭਰਵਾਂ ਸਮਰੱਥਨ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹੀ ਜਿੱਤ ਦੇ ਝੰਡੇ ਗੱਡਣ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਅਧਿਆਪਕਾ ਜੋਗਿੰਦਰ ਕੌਰ ਭਿੰਡਰ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪੁਲਿਸ ਵਲੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿ...
Ad Position 24