22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਾਂਗਰਸ ਸਰਕਾਰ ਆਉਣ 'ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ : ਕਾਂਗਰਸੀ ਆਗੂ <br/>

Ad Position 21
No active advertisement
ਅਜੀਤ ਡੈਸਕ 12-03-2026
ਜੰਡਿਆਲਾ ਗੁਰੂ, 11 ਮਾਰਚ (ਹਰਜਿੰਦਰ ਸਿੰਘ ਕਲੇਰ)-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ, ਖਡੂਰ ਸਾਹਿਬ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਡਿਆਲ ਅਤੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਦੇਉ ਨੇ ਕਿਹਾ ਕਿ ਮੌਜੂਦਾ 'ਆਪ' ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ 'ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹਰ ਰੋਜ਼ ਗੋਲੀਬਾਰੀ ਅਤੇ ਅਪਰਾਧ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਹਰ ਵਿਅਕਤੀ ਘਰੋਂ ਬਾਹਰ ਨਿਕਲਦਿਆਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦਾ ਹੈ | ਆਗੂਆਂ ਨੇ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤਾਂ ਸਭ ਤੋਂ ਪਹਿਲਾਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਪੰਜਾਬ ਵਿਚ ਮੁੜ ਸ਼ਾਂਤੀ ਦਾ ਮਾਹੌਲ ਕਾਇਮ ਕੀਤਾ ਜਾਵੇਗਾ | ਖਡੂਰ ਸਾਹਿਬ ਹਲਕੇ ਬਾਰੇ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਰਮਨਜੀਤ ਸਿੰਘ ਸਿੱਕੀ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਆਗੂ ਹਨ ਅਤੇ ਹਲਕੇ ਦੇ ਹਰ ਵਿਅਕਤੀ ਦੇ ਦੁੱਖ-ਸੁੱਖ ਵਿਚ ਸਾਥ ਨਿਭਾਉਂਦੇ ਹਨ | ਇਸ ਮੌਕੇ ਸ: ਸਿੱਕੀ ਦੇ ਮੁੱਖ ਸਲਾਹਕਾਰ ਰਣਜੀਤ ਸਿੰਘ ਰਾਣਾ ਪਵਾਰ, ਗੁਰਦੇਵ ਸਿੰਘ ਫੌਜੀ ਦੇਉ, ਕਰਤਾਰ ਸਿੰਘ ਕੱਲਾ, ਕੇਵਲ ਸਿੰਘ ਬਾਠ, ਯੁਵਰਾਜ ਸਿੰਘ ਬਾਠ, ਮਨਜਿੰਦਰ ਸਿੰਘ ਬਾਠ, ਪ੍ਰਭਜੀਤ ਸਿੰਘ ਦੁੱਗਲਵਾਲ, ਸ਼ੇਰ ਸਿੰਘ ਸੰਘਾ, ਗੋਗਾ ਪਹਿਲਵਾਨ ਬਾਣੀਆਂ, ਲਖਵਿੰਦਰ ਸਿੰਘ ਬਾਣੀਆਂ, ਸੁਬੇਗ ਸਿੰਘ ਮਾਲਚੱਕ, ਸੋਨੂੰ ਮਾਲਚੱਕ, ਰਾਜਵਿੰਦਰ ਸਿੰਘ ਦੁੱਲਚੀਪੁਰ, ਕੁਲਦੀਪ ਸਿੰਘ ਨੰਬਰਦਾਰ, ਹਰਦੀਪ ਸਿੰਘ ਦੀਪੂ, ਮਲਕੀਤ ਸਿੰਘ, ਕੰਵਰਪਾਲ ਸਿੰਘ, ਪਰਗਟ ਸਿੰਘ, ਬੁੱਧ ਸਿੰਘ, ਸੁਖਚੈਨ ਸਿੰਘ ਅਤੇ ਹੀਰਾ ਸਿੰਘ ਪੱਖੋਕੇ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਸੰਧੂ ਵਲੋਂ ਹਰਸਾ ਛੀਨਾ ਪ੍ਰੀਖਿਆ ਕੇਂਦਰ ਦੀ ਅਚਨਚੇਤ ਚੈਕਿੰਗ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24