ਅਜਨਾਲਾ, 11 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਅੰਦਰ ਕਰੋੜਾਂ ਰੁਪਏ ਖ਼ਰਚ ਕਰਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਉਨ੍ਹਾਂ ਦੀ ਧੀ ਅਮਨਦੀਪ ਕੌਰ ਧਾਲੀਵਾਲ ਜ਼ਿਲ੍ਹਾ ਕੋਆਰਡੀਨੇਟਰ 'ਆਪ' ਸਿੱਖਿਆ ਵਿੰਗ ਵਲੋਂ ਅਜਨਾਲਾ ਸ਼ਹਿਰ ਦੇ ਬਿਜਲੀ ਘਰ ਨਜ਼ਦੀਕ ਸਥਿਤ ਕਾਹਨਾ ਗਊਸ਼ਾਲਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਅਮਨਦੀਪ ਕੌਰ ਧਾਲੀਵਾਲ ਨੇ ਦੱਸਿਆ ਕਿ ਕਾਹਨਾ ਗਊਸ਼ਾਲਾ ਇਲਾਕੇ ਦੀ ਸਭ ਤੋਂ ਮੋਹਰੀ ਗਊਸ਼ਾਲਾ ਹੈ, ਜਿਸ ਦੇ ਵਿਕਾਸ ਅਤੇ ਗਊਆਂ ਦੇ ਸੁਚੱਜੇ ਰੈਣ-ਬਸੇਰੇ ਲਈ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਕਾਹਨਾ ਗਊਸ਼ਾਲਾ ਅਜਨਾਲਾ ਦੇ ਸਰਪ੍ਰਸਤ ਰਮੇਸ਼ ਕੌਸ਼ਲ, ਮੀਤ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਤੇ ਸਕੱਤਰ ਪਵਨ ਮਹਿਤਾ ਸਮੇਤ ਹੋਰਨਾਂ ਆਗੂਆਂ ਵਲੋਂ ਜ਼ਿਲ੍ਹਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਐਡਵੋਕੇਟ ਸੰਦੀਪ ਕੌਸ਼ਲ, ਪ੍ਰਧਾਨ ਰਾਕੇਸ਼ ਮਰਵਾਹਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਸ਼ਿਵਦੀਪ ਸਿੰਘ ਚਾਹਲ, ਪੰਡਿਤ ਸ਼ਾਸਤਰੀ ਅਤੇ ਰਜਿੰਦਰ ਭੰਡਾਰੀ ਆਦਿ ਹਾਜ਼ਰ ਸਨ |