22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਲਕੇ ਲੱਗੇਗਾ ਰੁਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ : ਵਧੀਕ ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 12-03-2026
ਅੰਮਿ੍ਤਸਰ, 11 ਮਾਰਚ (ਰੇਸ਼ਮ ਸਿੰਘ)-13 ਮਾਰਚ ਨੂੰ ਅੰਮਿ੍ਤਸਰ ਦੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਵਿਖੇ ਪਲੇਸਮੈਂਟ ਕੈਂਪ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਦੀ ਯੋਜਨਾ ਤਹਿਤ ਲਗਾਇਆ ਜਾ ਰਿਹਾ ਹੈ | ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ. ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਟਾਈਡਾ ਸਪੋਰਟਸ ਅਤੇ ਸੈਂਟਰਲ ਇੰਸਟੀਚਿਊਟ ਆਫ ਹੈਂਡ ਟੂਲਜ (ਸਰਕਾਰੀ ਸੰਸਥਾ) ਵਲੋਂ ਏ.ਐੱਸ.ਐਮ/ਸੈਂਟਰ ਹੈੱਡ, ਐਕਸਟੈਂਸ਼ਨ ਸੈਂਟਰ ਇੰਚਾਰਜ, ਟੀਚਿੰਗ ਫੈਕਲਟੀ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ | ਇਸ ਪਲੇਸਮੈਂਟ ਕੈਂਪ ਵਿਚ ਗ੍ਰੈਜੂਏਟ, ਬੀ.ਟੈੱਕ/ਬੀ.ਈ./ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇਂ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ | ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਸ਼ੁੱਕਰਵਾਰ ਸਵੇਰੇ 10:30 ਵਜੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਐਫ.ਬੀ.ਆਈ. ਨੇ ਪਤਨੀ ਦੀ ਹੱਤਿਆ ਲਈ ਲੋੜੀਂਦੇ ਭਾਰਤੀ ਨਾਗਰਿਕ 'ਤੇ ਇਨਾਮ ਵਧਾ ਕੇ ਕੀਤਾ 8.2 ਕਰੋੜ ਰੁਪਏ <br/> ਅਗਲੀ ਖ਼ਬਰ ਹਲਕਾ ਦੱਖਣੀ ਦੀਆਂ ਮੁਸ਼ਕਿਲਾਂ ਸੰਬੰਧੀ ਕਾਂਗਰਸ ਵਲੋਂ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਰਾਜਾ ਵੜਿੰਗ <br/>
Ad Position 24