ਜੰਡਿਆਲਾ ਗੁਰੂ, 27 ਮਾਰਚ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਲੋਂ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਬੜੇ ਹੀ ਸ਼ਾਨਦਾਰ ਅਤੇ ਉਤਸ਼ਾਹਪੂਰਣ ਮਾਹੌਲ ਵਿਚ ਕੀਤੀ ਗਈ | ਸਕੂਲ ਦੇ ਮੇਨ ਗੇਟ 'ਤੇ ਅਧਿਆਪਕਾਂ ਅਤੇ ਮੈਨੇਜਮੈਂਟ ਵਲੋਂ ਬੱਚਿਆਂ 'ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਬੱਚਿਆਂ ਦੇ ਸਵਾਗਤ ਲਈ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਧਿਆਪਕਾਂ ਵਲੋਂ ਸਵਾਗਤੀ ਗੀਤ ਗਾਏ ਗਏ ਅਤੇ ਰੰਗਾਰੰਗ ਡਾਂਸ ਪੇਸ਼ ਕਰਕੇ ਬੱਚਿਆਂ ਦਾ ਮਨੋਰੰਜਨ ਕੀਤਾ ਗਿਆ | ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਚੰਗੀ ਪੜ੍ਹਾਈ ਕਰਨ ਅਤੇ ਜੀਵਨ ਵਿਚ ਉੱਚੀਆਂ ਮੰਜਿਲਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਨਵੇਂ ਦਾਖਲ ਹੋਏ ਬੱਚਿਆਂ ਨੂੰ ਸੇਂਟ ਸੋਲਜਰ ਪਰਿਵਾਰ ਵਿਚ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਨੀਲਾਕਸ਼ੀ ਗੁਪਤਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਮੌਜੂਦ ਸਨ |