08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਖ਼ਾਲਸਾ ਕਾਲਜ ਮਹਿਤਾ ਐੱਮ.ਏ ਇਤਿਹਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 28-03-2026
ਚੌਂਕ ਮਹਿਤਾ, 27 ਮਾਰਚ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐੱਮ.ਏ ਤੀਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ | ਜਿਸ ਵਿਚ ਸੰਦੀਪ ਕੌਰ, ਹਰਪ੍ਰੀਤ ਕੌਰ, ਨਵਨੀਤ ਕੌਰ ਨੇ ਪਹਿਲਾ, ਸ਼ਰਨਜੀਤ ਕੌਰ ਨੇ ਦੂਜਾ, ਮਨਦੀਪ ਕੌਰ, ਕਿਰਨਦੀਪ ਕੌਰ, ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਮਾਣ ਵਧਾਇਆ | ਇਸ ਤੋਂ ਇਲਾਵਾ ਜਸ਼ਨਪ੍ਰੀਤ ਕੌਰ, ਪ੍ਰੇਮਜੀਤ ਸਿੰਘ ਤੇ ਯਾਦਵੀਰ ਕੌਰ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਿਹਾ ਕਿ ਇਸ ਸਾਲ ਸਾਡੇ ਕਾਲਜ ਨੇ ਅਕਾਦਮਿਕ ਖੇਤਰ ਵਿਚ ਨਵੀਆਂ ਉਚਾਈਆਂ ਨੂੰ ਛੂਹਿਆ ਹੈ | ਇਹ ਨਤੀਜਾ ਇਥੇ ਸਾਡੀ ਟੀਮ ਵਰਕ, ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਵਲੋਂ ਸੱਚੇ ਨਿਭਾਏ ਗਏ ਫਰਜ਼ ਅਤੇ ਮਾਪਿਆਂ ਦੇ ਵਿਸ਼ਵਾਸ ਦਾ ਪਰਿਣਾਮ ਹੈ | ਇਸ ਸੁਨਹਿਰੀ ਮੌਕੇ ਕਾਲਜ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਡਾ. ਜਤਿੰਦਰ ਸ਼ਰਮਾ, ਕੁਲਦੀਪ ਕੌਰ, ਸੁਖਦੇਵ ਸਿੰਘ, ਮਨਜੀਤ ਕੌਰ, ਗੁਰਵਿੰਦਰ ਕੌਰ, ਨਵਨੀਤ ਕੌਰ, ਸੰਦੀਪ ਕੌਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸੀ. ਸੈਕੰ. ਸਕੂਲ ਠੱਠੀਆਂ ਵਿਖੇ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਲੋਂ ਨਵੇਂ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ <br/>
Ad Position 24