08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮਾਤਾ ਜਸਬੀਰ ਕੌਰ ਜੇਠੂਵਾਲ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ <br/>

Ad Position 21
No active advertisement
ਅਜੀਤ ਡੈਸਕ 28-03-2026
ਜੇਠੂਵਾਲ, 27 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਦਮਦਮੀ ਟਕਸਾਲ ਦੇ ਪੰਥਕ ਲਿਖਾਰੀ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਅਤੇ ਨਾਮਵਰ ਗੀਤਕਾਰ ਬੱਲੀ ਜੇਠੂਵਾਲ ਦੇ ਸਤਿਕਾਰਯੋਗ ਮਾਤਾ ਜਸਬੀਰ ਕੌਰ ਜੇਠੂਵਾਲ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਅੰਤਿਮ ਅਰਦਾਸ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅੱਜ 28 ਮਾਰਚ ਦਿਨ ਸਨਿਚਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਜੇਠੂਵਾਲ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਤੇ ਕੀਰਤਨ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ ਜਿਸ ਵਿਚ ਕੀਰਤਨੀ ਜਥੇ ਵੈਰਾਗਮਈ ਕੀਰਤਨ ਉਪਰੰਤ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਧੁੰਮਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਗਿਆਨੀ ਸਾਹਿਬ ਸਿੰਘ ਸਮਸਤਪੁਰ, ਸੰਤ ਬਾਬਾ ਅਜੀਤ ਸਿੰਘ, ਭਾਈ ਲਖਵਿੰਦਰ ਸਿੰਘ, ਪਿੰ੍ਰਸੀਪਲ ਡਾ. ਇੰਦਰਜੀਤ ਸਿੰਘ ਗੱਗੋਆਣੀ ਸਮੇੇਤ ਹੋਰ ਵੱਖ ਵੱਖ ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਪੁੱਜਣਗੀਆਂ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਸਰਹੱਦੀ ਪਿੰਡ ਘੋਨੇਵਾਹਲਾ ਦੀ ਸਰਕਾਰੀ ਡਿਸਪੈਂਸਰੀ ਨੂੰ 25 ਲੱਖ ਰੁਪਏ ਦਿੱਤੇ ਅਗਲੀ ਖ਼ਬਰ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ, ਉਪ ਚੇਅਰਮੈਨ ਰਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ <br/>
Ad Position 24