ਸੁਲਤਾਨਵਿੰਡ, 28 ਮਾਰਚ (ਗੁਰਨਾਮ ਸਿੰਘ ਬੁੱਟਰ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਜੀਵਨ ਸਿੰਘ ਦੀ ਅਗਵਾਈ ਹੇਠ ਹੌਲਦਾਰ ਸੁਖਰਾਜ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਗਸ਼ਤ ਦੌਰਾਨ ਇਕ ਨੌਜਵਾਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਡਰਦਾ ਮਾਰਾ ਪਿੱਛੇ ਮੁੜਨ ਲੱਗਿਆ ਜਦੋਂ ਪੁਲਿਸ ਪਾਰਟੀ ਵਲੋਂ ਇਸ ਨੌਜਵਾਨ ਨੂੰ ਮੌਕੇ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮਲਕੀਤ ਸਿੰਘ ਵਾਸੀ ਸੁਭਾਸ਼ ਕਾਲੋਨੀ ਮੰਦਿਰ ਵਾਲੇ ਪਲਾਟ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ |