ਬਾਬਾ ਬਕਾਲਾ ਸਾਹਿਬ, 2 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰੀਆਂ ਸੰਬੰਧੀ ਦਫਤਰ ਬਾਬਾ ਬਕਾਲਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 7 ਅਪ੍ਰੈਲ, ਮੰਗਲਵਾਰ ਨੂੰ ਤਪ ਅਸਥਾਨ ਸ੍ਰੀ ਭੋਰਾ ਵਿਖੇ ਅਖੰਡ ਪਾਠ ਦੇ ਭੋਗ ਪੈਣਗੇ, ਉਪਰੰਤ ਰਾਤ 8.30 ਵਜੇ ਤੋਂ 12 ਵਜੇ ਤੱਕ ਕੀਰਤਨ ਸਮਾਗਮ ਹੋਣਗੇ, ਜਿਨ੍ਹਾਂ 'ਚ ਭਾਈ ਤਜਿੰਦਰ ਸਿੰਘ ਘਣੂੰਪੁਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸਿੰਘ ਸਾਹਿਬ ਗਿਆਨੀ ਪਰਵਿੰਦਰ ਸਿੰਘ ਬੁੱਟਰ ਕਥਾ ਵਾਚਕ ਸ੍ਰੀ ਮੰਜੀ ਸਾਹਿਬ ਅੰਮਿ੍ਤਸਰ, ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਫਤਹਿਪਾਲ ਸਿੰਘ ਖਾਲਸਾ ਸਮੇਤ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |