ਚੋਗਾਵਾਂ, 2 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮਿਆਦੀਆਂ ਦੇ ਮਿਹਨਤੀ ਅਤੇ ਜੁਝਾਰੂ ਆਗੂ ਦਲਜੀਤ ਸਿੰਘ ਮਿਆਦੀਆਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ 'ਚ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕਾ ਰਾਜਾਸਾਂਸੀ ਦੇ ਇੰਚਾਰਜ ਨਿਯੁਕਤ ਕੀਤਾ ਗਿਆ ਸੀ | ਅੱਜ ਦਲਜੀਤ ਸਿੰਘ ਮਿਆਦੀਆਂ ਨੂੰ ਸਰਪੰਚ ਕੁਲਦੀਪ ਸਿੰਘ ਨੱਥੂਪੁਰ, ਸੁਖਚੈਨ ਸਿੰਘ, ਸੁਖਦੇਵ ਸਿੰਘ, ਦਿਲਰਾਜ ਸਿੰਘ ਆਦਿ ਨੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਦਲਜੀਤ ਸਿੰਘ ਮਿਆਦੀਆਂ ਨੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਸੇਵਾਵਾਂ ਸੌਂਪੀਆਂ ਗਈਆਂ, ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | ਇਸ ਮੌਕੇ ਤਲਵਿੰਦਰ ਸਿੰਘ, ਜਸਪਾਲ ਸਿੰਘ, ਗੋਪੀ ਸ਼ਾਹਪੁਰ, ਹਰਦੀਪ ਸਿੰਘ ਬੋਪਾਰਾਏ, ਜਤਿੰਦਰ ਸਿੰਘ, ਨਿਸ਼ਾਨ ਸਿੰਘ ਕਲੇਰ ਆਦਿ ਹਾਜ਼ਰ ਸਨ |
ਅਕਾਲੀ ਦਲ ਵਾਰਿਸ ਪੰਜਾਬ ਦੇ ਨਵ-ਨਿਯੁਕਤ ਹਲਕਾ ਇੰਚਾਰਜ ਮਿਆਦੀਆਂ ਨੂੰ ਕੀਤਾ ਸਨਮਾਨਿਤ
ਅਜੀਤ ਡੈਸਕ
03-04-2026