ਬਾਬਾ ਬਕਾਲਾ ਸਾਹਿਬ, 2 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੀ 'ਪੰਜਾਬ ਬਚਾਓ ਰੈਲੀ' ਵਿਚ ਰਿਕਾਰਡਤੋੜ ਇਕੱਠ ਤੋਂ ਬਾਗੋ-ਬਾਗ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਪੁੱਜੀ ਸੀਨੀਅਰ ਲੀਡਰਸ਼ਿਪ ਦਾ ਹਾਰਦਿਕ ਧੰਨਵਾਦ ਕੀਤਾ ਹੈ, ਉੱਥੇ ਹਲਕੇ ਤੋਂ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਪੁੱਜ ਕੇ ਰੈਲੀ ਨੂੰ ਕਾਮਯਾਬ ਕਰਨ ਵਾਲੇ ਸਮੂਹ ਪੰਚਾਂ-ਸਰਪੰਚਾਂ, ਸਰਕਲ ਪ੍ਰਧਾਨਾਂ ਅਤੇ ਸਮੂਹ ਅਹੁਦੇਦਾਰਾਂ/ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਵਰਕਰਾਂ ਦੇ ਹਮੇਸ਼ਾ ਰਿਣੀ ਰਹਿਣਗੇ, ਜਿਨ੍ਹਾਂ ਨੇ ਇੰਨੀ ਵੱਡੀ ਗਿਣਤੀ 'ਚ ਪੁੱਜਕੇ ਆਪਣੇ ਮਹਿਬੂਬ ਆਗੂਆਂ ਦੇ ਵਿਚਾਰ ਸੁਣੇ ਹਨ ਅਤੇ ਭਵਿੱਖ ਵਿਚ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਿੱਤ ਦੇ ਪਰਚਮ ਲਹਿਰਾਉਣ ਲਈ ਲਾਮਬੱਧੀ ਕੀਤੀ ਹੈ |