ਬਾਬਾ ਬਕਾਲਾ ਸਾਹਿਬ, 2 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਦੀਵਾਨ ਹਾਲ ਵਿਖੇ ਰਾਤਰੀ ਦੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਕਥਾ ਵਾਚਕ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂੰ ਕਰਵਾਇਆ ਉਪਰੰਤ ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਕਵੀਸ਼ਰ ਭਾਈ ਕੰਵਲਜੀਤ ਸਿੰਘ ਗਗੜੇਵਾਲ ਅਤੇ ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਸਾ: ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ, ਮਾ: ਇਕਬਾਲ ਸਿੰਘ ਸੈਕਟਰੀ, ਹਰਦੀਪ ਸਿੰਘ ਪ੍ਰਧਾਨ ਬਜ਼ਾਰ ਕਮੇਟੀ, ਹਰਪ੍ਰੀਤ ਸਿੰਘ ਹੈਪੀ ਕਜਾਰੀਆ ਮਿੱਲ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ ਨੀਡਜ਼ ਹੋਲਸੇਲ, ਜ: ਜਰਨੈਲ ਸਿੰਘ ਚੀਮਾਬਾਠ, ਮਨਜਿੰਦਰ ਸਿੰਘ ਹੀਰਾ, ਜੌਨੀ ਗਿਫਟ ਹਾਊਸ, ਮਾ: ਆਇਆ ਸਿੰਘ ਕੈਨੇਡਾ, ਗੁਰਭੇਜ ਸਿੰਘ ਕੰਗ ਸਰਾਂ, ਹਰਭਿੰਦਰ ਸਿੰਘ ਧਾਰੋਵਾਲੀ, ਕਸ਼ਮੀਰ ਸਿੰਘ ਬੁੱਟਰ, ਸੂਬੇਦਾਰ ਬਲਦੇਵ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਲਵਲੀ ਲੱਖੂਵਾਲ, ਮਨਪ੍ਰੀਤ ਸਿੰਘ ਭੁੱਲਰ ਪ੍ਰਧਾਨ ਸ਼੍ਰੋਮਣੀ ਅਖੰਡ ਪਾਠੀ ਸਿੰਘ ਸਭਾ ਆਦਿ ਨੇ ਹਾਜ਼ਰੀ ਭਰੀ | ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼ਾਨਦਾਰ ਦੀਪਮਾਲਾ ਅਤੇ ਰਾਤ ਨੂੰ ਆਤਿਸ਼ਬਾਜੀ ਵੀ ਕੀਤੀ ਗਈ |