23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਦਸਮੇਸ਼ ਤਰਨਾ ਦਲ ਵਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ਸਾਬੋ ਕੀ ਤਲਵੰਡੀ 'ਚ ਕਰਵਾਏ ਜਾਣਗੇ ਸਮਾਗਮ-ਬਾਬਾ ਮੇਜਰ ਸਿੰਘ ਸੋਢੀ <br/>

Ad Position 21
No active advertisement
ਅਜੀਤ ਡੈਸਕ 03-04-2026
ਜੇਠੂਵਾਲ, 2 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਦਸਮੇਸ਼ ਤਰਨਾ ਦਲ ਵਲੋਂ ਖਾਲਸਾ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਾਬੋ ਕੀ ਤਲਵੰਡੀ ਵਿਖੇ ਵਿਸ਼ੇਸ਼ ਸਮਾਗਮ 13,14,15 ਅਪ੍ਰੈਲ ਨੂੰ ਕਰਵਾਏ ਜਾਣਗੇ | ਜਿਸ ਵਿਚ ਨਿਹੰਗ ਸਿੰਘ ਫੌਜਾਂ ਘੋੜ ਸਵਾਰ ਸਮੇਤ ਸ਼ਾਮਿਲ ਹੋਣਗੀਆਂ | ਇਹ ਪ੍ਰਗਟਾਵਾ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਗੱਲਬਾਤ ਦੌਰਾਨ ਕੀਤਾ | ਬਾਬਾ ਸੋਢੀ ਨੇ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ (ਜ਼ਿਲ੍ਹਾ ਬਠਿੰਡਾ) ਵਿਖੇ ਗੁਰਮਤਿ ਸਮਾਗਮ ਮਿਸ਼ਲ 13 ਸੌ ਘੋੜ-ਸਵਾਰ ਸ਼ਹੀਦ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ (ਰੰਘਰੇਟੇ), ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਿੱਥੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਮਨਾਇਆ ਜਾਵੇਗਾ | ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਅਖੰਡ ਪਾਠ 13 ਨੂੰ ਆਰੰਭ ਹੋਣਗੇ ਅਤੇ 15 ਨੂੰ ਭੋਗ ਪਾਏ ਜਾਣਗੇ ਅਤੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਵਿਸਾਖੀ ਵਾਲੇ ਦਿਨ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | 15 ਅਪ੍ਰੈਲ ਅਖੰਡ ਪਾਠ ਦੇ ਭੋਗ ਉਪਰੰਤ ਮਹੱਲਾ ਸਜਾਇਆ ਜਾਵੇਗਾ ਜਿਸ ਵਿਚ ਸ਼ਸ਼ਤਰ ਵਿੱਦਿਆ ਅਤੇ ਘੋੜ-ਦੌੜ ਦੇ ਜੌਹਰ ਦਿਖਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕੋਲੋਂ ਪੰਜਾਬ ਦੇ ਭਲੇ ਦੀ ਕੋਈ ਆਸ ਨਹੀਂ-ਸੁਖਬੀਰ ਅਗਲੀ ਖ਼ਬਰ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰਿਆਈ ਦਿਵਸ ਨੂੰ ਸਮਰਪਿਤ ਰਾਤਰੀ ਦੀਵਾਨ ਸਜਾਏ
Ad Position 24