ਬਾਬਾ ਬਕਾਲਾ ਸਾਹਿਬ, 2 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਢਾਂਚੇ ਦਾ ਵਿਸਥਾਰ ਕਰਦੇ ਹੋਏ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਤੋਂ ਭਾਈ ਗੁਰਪ੍ਰੀਤ ਸਿੰਘ ਕੰਮੋਕੇ ਨੂੰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ ਗੱਲਬਾਤ ਕਰਦੇ ਹੋਏ ਭਾਈ ਗੁਰਪ੍ਰੀਤ ਸਿੰਘ ਕੰਮੋਕੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਅਤੇ ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਸ ਵੱਡੀ ਜ਼ਿੰਮੇਵਾਰੀ ਦੇ ਕਾਬਿਲ ਸਮਝਿਆ | ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਸਰਪੰਚ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਹੈ ਕਿ ਪਾਰਟੀ ਵਲੋਂ ਭਾਈ ਗੁਰਪ੍ਰੀਤ ਸਿੰਘ ਕੰਮੋਕੇ ਦੀ ਇਹ ਨਿਯੁਕਤੀ ਨਾ ਸਿਰਫ਼ ਉਨ੍ਹਾਂ ਦੀ ਕਾਬਲੀਅਤ ਅਤੇ ਮਿਹਨਤ ਦੀ ਕਦਰ ਹੈ, ਸਗੋਂ ਸਿਰੜੀ ਵਰਕਰਾਂ ਲਈ ਵੱਡਾ ਮਾਣ-ਸਨਮਾਨ ਹੈ |