22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨਾਲ ਹੋਈ ਹਰੇਕ ਧਕੇਸ਼ਾਹੀ ਦਾ ਜਵਾਬ ਲਿਆ ਜਾਵੇਗਾ-ਮਜੀਠੀਆ

Ad Position 21
No active advertisement
ਅਜੀਤ ਡੈਸਕ 03-04-2026
ਮੱਤੇਵਾਲ, 2 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਦਾ ਜਿੰਨਾਂ ਵਿਕਾਸ ਹੋਇਆ ਉਹ ਕੇਵਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ ਅਤੇ ਇਸ ਦੇ ਉਲਟ ਦਿੱਲੀ ਤੋਂ ਚੱਲਣ ਵਾਲੀ ਮੌਜੂਦਾ ਆਪ ਸਰਕਾਰ ਵਿਚ ਪੰਜਾਬ ਵਿਚ ਮੌਜੂਦਾ ਮੰਤਰੀਆਂ ਦੀ ਗੁੰਡਾਗਰਦੀ, ਸਿਆਸੀ ਬਦਲਾਖੋਰੀ, ਫ਼ਿਰੌਤੀਆਂ, ਦਿਨ ਦਿਹਾੜੇ ਹੋ ਰਹੇ ਕਤਲ ਨਾਲ ਪੰਜਾਬ ਵਿਚ ਅਰਾਜਕਤਾ ਵਾਲਾ ਮਾਹੌਲ ਬਣ ਚੁੱਕਾ ਹੈ ਜਿਸ ਕਰਕੇ ਅੱਜ ਪੰਜਾਬ ਦੀ ਜਨਤਾ ਦਾ ਮੌਜੂਦਾ ਸਰਕਾਰ ਤੋਂ ਵਿਸ਼ਵਾਸ ਉੱਠ ਚੁੱਕਾ ਹੈ | ਇਹ ਵਿਚਾਰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪਿੰਡ ਅਰਜਨਮਾਂਗਾ ਵਿਚ ਇਕ ਇਕੱਤਰਤਾ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਇਸ ਦੌਰਾਨ ਸ: ਮਜੀਠੀਆ ਸਾਬਕਾ ਪੰਚ ਸੁਖਦੇਵ ਸਿੰਘ ਦੀ ਮਾਤਾ ਮਹਿੰਦਰ ਕੌਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਸ: ਮਜੀਠੀਆ ਨੇ ਕਿਹਾ ਕੀ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਤੇ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣਨਾ ਤੈਅ ਹੈ ਤੇ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਭਗਵੰਤ ਮਾਨ ਅਤੇ ਪੰਜਾਬ ਦੀ ਜਨਤਾ ਨਾਲ ਧੱਕੇਸ਼ਾਹੀ ਕਰਨ ਵਾਲੇ ਵਿਧਾਇਕਾਂ ਤੇ ਮੰਤਰੀਆਂ ਤੋਂ ਪੂਰਾ ਹਿਸਾਬ ਲਿਆ ਜਾਵੇਗਾ | ਇਸ ਮੌਕੇ ਦਿਲਬਾਗ ਸਿੰਘ ਕਲੇਰ, ਨਵਜਿੰਦਰ ਪਾਲ ਸਿੰਘ ਗਾਂਧੀ, ਸੁਰਿੰਦਰ ਸਿੰਘ ਸਰਪੰਚ ਅਰਜਨਮਾਂਗਾ, ਨਿਰਮਲ ਸਿੰਘ ਪੰਚ ਜੋਗਾ ਸਿੰਘ ਸਰਪੰਚ ਜਸਵੰਤ ਸਿੰਘ, ਸਤਨਾਮ ਸਿੰਘ, ਮੇਜਰ ਸਿੰਘ, ਸਰਬਜੀਤ ਸਿੰਘ, ਜਰਮਨਜੀਤ ਸਿੰਘ ਪੰਚ ਆਦਿ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਕਾਲੇਕੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਕੰਮੋਕੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਨਿਯੁਕਤ
Ad Position 24