22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਕਾਲੇਕੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 03-04-2026
ਬਾਬਾ ਬਕਾਲਾ ਸਾਹਿਬ, 2 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਢਾਂਚੇ ਦਾ ਵਿਸਥਾਰ ਕਰਦੇ ਹੋਏ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਤੋਂ ਪੜ੍ਹੇ-ਲਿਖੇ ਨੌਜਵਾਨ ਆਗੂ ਅਤੇ ਬੇਬਾਕ ਬੁਲਾਰੇ ਅਮਰਜੀਤ ਸਿੰਘ ਕਾਲੇਕੇ ਨੂੰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਐੱਮ. ਏ. ਰਾਜਨੀਤੀ ਸ਼ਾਸਤਰ ਅਤੇ ਐੱਮ. ਏ. ਇੰਗਲਿਸ਼ ਤੱਕ ਦੀ ਪੜ੍ਹਾਈ ਕਰ ਚੁੱਕੇ ਅਮਰਜੀਤ ਸਿੰਘ ਕਾਲੇਕੇ ਲੰਮੇ ਸਮੇਂ ਤੋਂ ਰਾਜਨੀਤੀ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਹਨ | ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਅਤੇ ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਅਤੇ ਇਹ ਨਿਯੁਕਤੀ ਨਾ ਸਿਰਫ਼ ਉਨ੍ਹਾਂ ਦੀ ਕਾਬਲੀਅਤ ਅਤੇ ਮਿਹਨਤ ਦੀ ਕਦਰ ਹੈ, ਸਗੋਂ ਨੌਜਵਾਨ ਤਾਕਤ 'ਤੇ ਪਾਰਟੀ ਦੇ ਭਰੋਸੇ ਨੂੰ ਵੀ ਦਰਸਾਉਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ -ਪ੍ਰਦੀਪ ਸਿੰਘ ਭੁੱਲਰ <br/> ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨਾਲ ਹੋਈ ਹਰੇਕ ਧਕੇਸ਼ਾਹੀ ਦਾ ਜਵਾਬ ਲਿਆ ਜਾਵੇਗਾ-ਮਜੀਠੀਆ
Ad Position 24