22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡੀਪੂ ਹੋਲਡਰ ਯੂਨੀਅਨ ਬਲਾਕ ਤਰਸਿੱਕਾ ਵਲੋਂ 6 ਦੇ ਧਰਨੇ 'ਚ ਸ਼ਾਮਿਲ ਹੋਣ ਦਾ ਫੈਸਲਾ

Ad Position 21
No active advertisement
ਅਜੀਤ ਡੈਸਕ 03-04-2026
ਤਰਸਿੱਕਾ, 2 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਡੀਪੂ ਹੋਲਡਰ ਯੂਨੀਅਨ ਬਲਾਕ ਤਰਸਿੱਕਾ ਨੇ ਲੰਮੇ ਅਰਸੇ ਤੋਂ ਡੀਪੂ ਹੋਲਡਰਾਂ ਦੀਆਂ ਮੰਗਾਂ ਨਾ ਮੰਨੀਆਂ ਜਾਣ ਕਰਕੇ 6 ਅਪ੍ਰੈਲ ਸੋਮਵਾਰ ਨੂੰ ਡੀ. ਸੀ. ਸੰਗਰੂਰ ਦੇ ਦਫਤਰ ਸਾਹਮਣੇ ਦਿੱਤੇ ਜਾ ਰਹੇ ਪੰਜਾਬ ਪੱਧਰ ਦੇ ਰੋਸ ਧਰਨੇ 'ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ | ਇਸ ਸੰਬੰਧ 'ਚ ਅੱਜ ਇੱਥੇ ਬਲਜਿੰਦਰ ਸਿੰਘ ਰੁਮਾਣਾ ਚੱਕ ਪ੍ਰਧਾਨ ਬਲਾਕ ਤਰਸਿੱਕਾ ਪੱਤਰਕਾਰਾਂ ਨੂੰ ਦੱਸਿਆ ਕਿ ਦੁੱਖ ਦੀ ਗੱਲ ਹੈ ਕਿ ਲੰਮੇ ਅਰਸੇ ਤੋਂ ਸਾਡੀਆਂ ਮੰਗਾਂ ਵੱਲ ਕਿਸੇ ਵੀ ਸਰਕਾਰ ਨੇ ਕਦੇ ਧਿਆਨ ਨਹੀਂ ਦਿੱਤਾ ਤੇ ਅਸੀਂ ਹੁਣ ਅੱਕ ਕੇ ਇਸ ਰੋਸ ਧਰਨੇ 'ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ | ਉਨ੍ਹਾਂ ਦਸਿਆ ਕਿ ਸਾਡੀਆਂ ਮੁੱਖ ਮੰਗਾਂ 'ਚ ਡੀਪੂ ਹੋਲਡਰਾਂ ਦਾ ਕਮਿਸ਼ਨ ਵਧਾਉਣ ਤੇ ਕਣਕ ਵੰਡਣ ਤੋਂ ਤੁਰੰਤ ਬਾਅਦ ਦੇਣ ਜਾਂ ਹਰ ਮਹੀਨੇ ਉੱਕੀ ਪੁੱਕੀ ਬਣਦੀ ਤਨਖਾਹ ਦੇਣਾ ਸ਼ਾਮਲ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਡੀਪੂ ਹੋਲਡਰਾਂ ਦੀਆਂ ਮੰਗਾਂ ਤੁਰੰਤ ਮੰਨੇ ਜਾਣ ਦੀ ਮੰਗ ਕੀਤੀ ਹੈ | ਇੱਥੇ ਵਰਨਣਯੋਗ ਹੈ ਕਿ ਬਹੁਤ ਸਾਰੇ ਡੀਪੂ ਹੋੋਲਡਰ ਨਿਗੂਣੇ ਜਿਹੇ ਕਮਿਸ਼ਨ ਤੇ ਉਹ ਵੀ ਸਮੇਂ ਸਿਰ ਨਾ ਮਿਲਣ ਕਰਕੇ ਕੰਮ ਛੱਡ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ -ਪ੍ਰਦੀਪ ਸਿੰਘ ਭੁੱਲਰ <br/>
Ad Position 24