22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਾਰਿਸ ਪੰਜਾਬ ਪਾਰਟੀ ਵਲੋਂ ਦਲਜੀਤ ਸਿੰਘ ਮਿਆਦੀਆਂ ਰਾਜਾਸਾਂਸੀ ਦਾ ਹਲਕਾ ਇੰਚਾਰਜ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 03-04-2026
ਓਠੀਆਂ, 2 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਤੇਜ਼ੀ ਨਾਲ ਉਭਰ ਕੇ ਆ ਰਹੀ ਨਵੀਂ ਪਾਰਟੀ ਵਾਰਿਸ ਪੰਜਾਬ ਪਾਰਟੀ ਵਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹੋ ਕੇ ਹਾਈ ਕਮਾਂਡ ਵਲੋਂ ਸਰਹੱਦੀ ਪਿੰਡ ਮਿਆਦੀਆਂ ਦੇ ਨੌਜਵਾਨ ਦਲਜੀਤ ਸਿੰਘ ਮਿਆਦੀਆਂ ਨੂੰ ਵਾਰਿਸ ਪੰਜਾਬ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਵਾਰਿਸ ਪੰਜਾਬ ਪਾਰਟੀ ਵਲੋਂ ਹਲਕਾ ਰਾਜਾਸਾਂਸੀ ਤੋਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਪਾਰਟੀ ਦਾ ਧੰਨਵਾਦ ਕਰਦਿਆਂ 'ਅਜੀਤ' ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਾਬੜ ਤੋੜ ਹਮਲੇ ਕੀਤੇ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਪੰਜਾਬ ਦੇ ਵਾਸੀਆਂ ਨਾਲ ਬੜੇ ਵਾਅਦੇ ਕੀਤੇ ਸਨ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ ਪਰ ਉਨ੍ਹਾਂ ਵਲੋਂ ਕੋਈ ਕੰਮ ਨਹੀਂ ਕੀਤਾ | ਉਨ੍ਹਾਂ ਕਿਹਾ ਵਾਰਿਸ ਪੰਜਾਬ ਪਾਰਟੀ ਪੰਜਾਬ ਦੇ ਹੱਕਾਂ ਲਈ ਹੱਕ ਸੱਚ ਦੀ ਲੜਾਈ ਲੜੇਗੀ | ਉਨ੍ਹਾਂ ਕਿਹਾ ਪੰਜਾਬ ਵਿਚ 2027 ਨੂੰ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਖਹਿਰੇ ਵਿਖੇ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਪਿੰਡ ਦਹੂਰੀਆਂ ਦੀ ਲੜਕੀ ਨੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਕਾਫਲਾ ਰੋਕ ਕੇ ਦੱਸੀਆਂ ਮੁਸ਼ਕਿਲਾਂ
Ad Position 24