22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰਦੁਆਰਾ ਬਾਉਲੀ ਸਾਹਿਬ ਖਹਿਰੇ ਵਿਖੇ ਜੋੜ ਮੇਲਾ ਮਨਾਇਆ

Ad Position 21
No active advertisement
ਅਜੀਤ ਡੈਸਕ 03-04-2026
ਅਟਾਰੀ ਸਰਹੱਦ, 2 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਬਾਊਲੀ ਸਾਹਿਬ ਖਹਿਰੇ ਨਜ਼ਦੀਕ ਭਕਨਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਦੇ ਪ੍ਰਬੰਧ ਵਲੋਂ ਸਾਲਾਨਾ ਭਾਰੀ ਜੋੜ ਮੇਲਾ ਮਨਾਇਆ ਗਿਆ | ਇਸ ਸੰਬੰਧੀ ਰੱਖੇ ਅਖੰਡ ਪਾਠ ਦੇ ਭੋਗ ਭੈਣ ਉਪਰੰਤ ਗੁਰਦੁਆਰਾ ਸਤਲਾਣੀ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਲੋਂ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ 'ਤੇ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੂੰ ਮੈਨੇਜਰ ਹਰਵਿੰਦਰ ਸਿੰਘ ਵੇਰਕਾ, ਫਤਿਹ ਸਿੰਘ ਕੱਲੇਵਾਲ, ਪ੍ਰਚਾਰਕ ਰਾਜਬੀਰ ਸਿੰਘ, ਬਾਬਾ ਜਸਪਾਲ ਸਿੰਘ, ਸਰਪੰਚ ਗੱਲੂਵਾਲ ਸਮੇਤ ਹੋਰਨਾਂ ਵਲੋਂ ਸਾਂਝੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਥ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ, ਕਥਾਵਾਚਕ ਗੁਰਵਿੰਦਰ ਸਿੰਘ ਬੈਂਕਾਂ, ਢਾਡੀ ਭਾਈ ਜਗਦੀਸ਼ ਸਿੰਘ ਵਡਾਲਾ ਵਲੋਂ ਸਾਲਾਨਾ ਮੇਲੇ ਮੌਕੇ ਹਾਜ਼ਰੀ ਭਰਕੇ ਇਲਾਕੇ ਭਰ ਤੋਂ ਪੁੱਜੀਆਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਕੇ ਨਿਹਾਲ ਕੀਤਾ | ਇਸ ਮੌਕੇ ਸਾਬਕਾ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ, ਮਗਵਿੰਦਰ ਸਿੰਘ ਖਪੜਖੇੜੀ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨ ਬੀਰ ਸਿੰਘ ਸਿਆਲੀ, ਸੁਰਿੰਦਰ ਸਿੰਘ ਸਰਹਾਲੀ, ਮਨਦੀਪ ਸਿੰਘ ਗੋਰਾ ਸਮੇਤ ਇਲਾਕੇ ਭਰ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫਰਾਂਸ ਨਾਲ ਪ੍ਰਵਾਸੀ ਸਮਝੌਤੇ 'ਤੇ 1.4 ਬਿਲੀਅਨ ਪਾਉਂਡ ਖਰਚ ਦੀ ਚਿੰਤਾ, ਭੁਗਤਾਨ ਰੋਕਣ ਦੀ ਮੰਗ ਤੇਜ਼ ਅਗਲੀ ਖ਼ਬਰ ਵਾਰਿਸ ਪੰਜਾਬ ਪਾਰਟੀ ਵਲੋਂ ਦਲਜੀਤ ਸਿੰਘ ਮਿਆਦੀਆਂ ਰਾਜਾਸਾਂਸੀ ਦਾ ਹਲਕਾ ਇੰਚਾਰਜ ਨਿਯੁਕਤ <br/>
Ad Position 24