ਗੱਗੋਮਾਹਲ, 4 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਪੈੜੇਵਾਲ ਵਿਖੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਨਾਲ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਪੈੜੇਵਾਲ ਦੇ ਵਿਕਾਸ ਲਈ 17 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ | ਉਨ੍ਹਾਂ ਕਿਹਾ ਕਿ 7 ਲੱਖ ਰੁਪਏ ਪਿੰਡ ਦੀ ਧਰਮਸ਼ਾਲਾ ਲਈ ਤੇ 10 ਲੱਖ ਰੁਪਏ ਛੱਪੜ ਦੇ ਨਵੀਨੀਕਰਨ ਲਈ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਸਾਲ ਦੌਰਾਨ ਸਮੁੱਚੇ ਹਲਕੇ ਦੇ ਪਿੰਡਾਂ, ਕਸਬਿਆਂ ਦੇ ਸਰਵਪੱਖੀ ਵਿਕਾਸ ਵਿਚ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬੀਆਂ ਨਾਲ 5 ਗਰੰਟੀਆਂ 5 ਸਾਲ ਵਿਚ ਪੂਰੀਆਂ ਕਰਨ ਦਾ ਜੋ ਵਾਅਦਾ ਕੀਤਾ ਸੀ ਤੁਹਾਡੇ ਸਹਿਯੋਗ ਨਾਲ ਚਾਰ ਸਾਲ ਵਿਚ ਪੂਰੀਆਂ ਕਰ ਦਿੱਤੀਆਂ ਹਨ | ਇਨ੍ਹਾਂ ਚਾਰ ਸਾਲਾਂ ਵਿਚ ਫਸਲ ਦੀ ਸਮੇਂ ਸਿਰ ਚੁਕਾਈ, ਅਦਾਇਗੀ ਕੀਤੀ ਗਈ ਅਤੇ ਗੰਨ੍ਹੇ ਦਾ ਪੂਰੇ ਭਾਰਤ ਨਾਲੋਂ ਵੱਧ ਮੁੱਲ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ | ਹਲਕੇ ਵਿਚ 34 ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਧਾਲੀਵਾਲ ਨੇ ਇਹ ਵੀ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਹੜ੍ਹ ਪੀੜਤ ਕਿਸਾਨ ਮਜ਼ਦੂਰਾਂ ਨੂੰ ਕਰੀਬ 95 ਕਰੋੜ ਰੁਪਏ ਦਾ ਮੁਆਵਜ਼ਾ ਦੇ ਦਿੱਤਾ ਗਿਆ ਹੈ ਤੇ ਰਹਿੰਦਾ ਮੁਆਵਜ਼ਾ ਵੀ ਜਲਦ ਹੀ ਦੇ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਬੱਬੂ, ਡਇਰੈਕਟਰ ਕੰਵਲਜੀਤ ਸਿੰਘ ਗਿੱਲ, ਪ੍ਰਧਾਨ ਆੜਤੀ ਯੂਨੀਅਨ ਗੁਰਜਤਿੰਦਰਪਾਲ ਸਿੰਘ ਗਿੱਲ, ਚੇਅਰਮੈਨ ਪਿ੍ਥਵੀਪਾਲ ਸਿੰਘ ਘੋਨੇਵਾਹਲਾ, ਸੰਮਤੀ ਮੈਂਬਰ ਅਮਰੀਕ ਸਿੰਘ ਢਿੱਲੋਂ, ਸੰਮਤੀ ਮੈਂਬਰ ਸੁਰਜੀਤ ਸਿੰਘ ਅਵਾਣ, ਜ਼ਿਲ੍ਹਾ ਪ੍ਰੀਸ਼ਦ ਪ੍ਰਗਟ ਸਿੰਘ, ਸਰਪੰਚ ਗੁਰਦਿਆਲ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਸੁਰਜੀਤ ਸਿੰਘ ਗੱਗੋਮਾਹਲ, ਗੁਲਦੀਸ਼ ਸਿੰਘ, ਸਰਪੰਚ ਰਾਜਵਿੰਦਰ ਸਿੰਘ, ਸਰਪੰਚ ਗੁਰਦਿਆਲ ਸਿੰਘ ਜੱਟਾ, ਹਰਸ਼ਪਿੰਦਰ ਸਿੰਘ, ਸਰਪੰਚ ਬਲਰਾਜ ਸਿੰਘ, ਪੰਚ ਕੁਲਵੰਤ ਕੋਰ, ਪੰਚ ਸਰਬਜੀਤ ਸਿੰਘ, ਪੰਚ ਕਸ਼ਮੀਰ ਕੌਰ, ਬਲਵਿੰਦਰ ਸਿੰਘ, ਮਲਕੀਤ ਸਿੰਘ, ਪੰਚ ਕਸ਼ਮੀਰ ਸਿੰਘ, ਸਾਪਿੰਦਰ ਸਿੰਘ, ਪੀ.ਏ. ਮੁਖਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿੰਡ ਪੈੜੇਵਾਲ ਨੂੰ ਵਿਕਾਸ ਕਾਰਜਾਂ ਲਈ 17 ਲੱਖ ਰੁਪਏ ਦੀ ਰਾਸ਼ੀ ਜਾਰੀ <br/>
ਅਜੀਤ ਡੈਸਕ
05-04-2026