07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡੇਰਾ ਮੁਖੀ ਬਾਬਾ ਜਗਤਾਰ ਸਿੰਘ ਨੇ ਮੁਲਾਜ਼ਮ ਆਗੂਆਂ ਨੂੰ ਕੀਤਾ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਚੌਂਕ ਮਹਿਤਾ, 4 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਪੀ. ਐੱਸ. ਪੀ. ਸੀ. ਐੱਲ. ਸਬ ਡਿਵੀਜ਼ਨ ਮਹਿਤਾ ਚੌਂਕ ਵਿਖੇ ਤਾਇਨਾਤ ਐੱਸ. ਡੀ. ਓ. ਹਰਭਿੰਦਰ ਸਿੰਘ ਚਾਹਲ ਜਿਨ੍ਹਾਂ ਨੂੰ ਸਿਰਮੌਰ ਮੁਲਾਜ਼ਮ ਜਥੇਬੰਦੀ ਇੰਪਲਾਈਜ ਫੈਡਰੇਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜੁਆਇੰਟ ਫੋਰਮ ਪੰਜਾਬ ਦੇ ਮੈਂਬਰ ਨਿਯੁਕਤ ਕੀਤਾ ਗਿਆ ਸੀ, ਨੂੰ ਹੋਰ ਸਾਥੀਆਂ ਸਮੇਤ ਬਾਬਾ ਜਗਤਾਰ ਸਿੰਘ ਮੁਖੀ ਤੇਜ਼ ਰਸੀਲਾ ਪਿਆਰਾ ਡੇਰਾ ਨਾਥ ਦੀ ਖੂਹੀ ਵਿਖੇ ਬੁਲਾ ਕੇ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕੀਤੇ ਜਾਣ ਵਾਲਿਆਂ ਵਿਚ ਇੰਪਲਾਈਜ਼ ਫੈਡਰੇਸ਼ਨ ਦੀਆਂ ਉੱਘੀਆਂ ਸ਼ਖ਼ਸੀਅਤਾਂ, ਡਿਵੀਜ਼ਨ ਪ੍ਰਧਾਨ ਅਤੇ ਸਰਪ੍ਰਸਤ ਬਲਵਿੰਦਰ ਸਿੰਘ ਅਰਜਨ ਮਾਂਗਾ, ਸਾਬਕਾ ਪ੍ਰਧਾਨ ਲਖਵਿੰਦਰ ਸਿੰਘ, ਮੌਜੂਦਾ ਪ੍ਰਧਾਨ ਹਰਿੰਦਰ ਸਿੰਘ, ਬਲਵਿੰਦਰ ਕੁਮਾਰ, ਸਰਬਜੀਤ ਸਿੰਘ (ਦੋਵੇਂ ਜੇ. ਈ.), ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਉਪ ਪ੍ਰਧਾਨ ਹਰਮਨਪ੍ਰੀਤ ਸਿੰਘ, ਸਤਨਾਮ ਸਿੰਘ, ਸਿਮਰਜੀਤ ਸਿੰਘ, ਪੰਕਜ ਕੁਮਾਰ, ਬਲਵਿੰਦਰ ਕੁਮਾਰ, ਜਸ਼ਨਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਮਨਮੋਹਨ ਸਿੰਘ( ਸਾਰੇ ਲਾਈਨਮੈਨ) ਅਤੇ ਜੋਗਾ ਸਿੰਘ ਮੌਜੂਦ ਸਨ | ਇਸ ਮੌਕੇ ਬਾਬਾ ਜਗਤਾਰ ਸਿੰਘ ਡੇਰਾ ਮੁਖੀ ਨੇ ਸਮੂਹ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਮਿਸ਼ਨ ਸੁਹਿਰਦ- ਹਰਦੀਪ ਸਿੰਘ ਗਿੱਲ <br/> ਅਗਲੀ ਖ਼ਬਰ ਪਿੰਡ ਪੈੜੇਵਾਲ ਨੂੰ ਵਿਕਾਸ ਕਾਰਜਾਂ ਲਈ 17 ਲੱਖ ਰੁਪਏ ਦੀ ਰਾਸ਼ੀ ਜਾਰੀ <br/>
Ad Position 24