07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਮਿਸ਼ਨ ਸੁਹਿਰਦ- ਹਰਦੀਪ ਸਿੰਘ ਗਿੱਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026

ਜੰਡਿਆਲਾ ਗੁਰੂ, 4 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਨਗਰ ਨਿਗਮ ਚੰਡੀਗੜ੍ਹ ਵਿਚ ਪਿਛਲੇ 18-20 ਸਾਲਾਂ ਤੋਂ ਕੱਚੇ ਤੌਰ 'ਤੇ ਡੇਲੀ ਵੇਜ 'ਤੇ ਡਿਊਟੀ ਕਰ ਰਹੇ 95 ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਚੰਡੀਗੜ੍ਹ ਵਲੋਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ |
ਉਪਰੋਕਤ ਜਾਣਕਾਰੀ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉੱਪ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਦਿੱਤੀ ਗਈ | ਸ. ਗਿੱਲ ਨੇ ਕਿਹਾ ਕਿ ਇਨ੍ਹਾਂ ਸਫਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿਚ ਬੇਸਿਕ ਡੀ.ਏ., ਇਨਡੋਰ ਮੈਡੀਕਲ ਦੀ ਸੁਵਿਧਾ, ਮਿ੍ਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ, ਪੋਰਟਲ ਬੂਥ, ਮੈਡੀਕਲ ਦੀ ਸਹੂਲਤ, ਪੁਰਾਣੀ ਪੈਨਸ਼ਨ ਨੀਤੀ ਦੀ ਬਹਾਲੀ ਆਦਿ ਸ਼ਾਮਿਲ ਹਨ ਅਤੇ ਇਨ੍ਹਾਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਪੂਰੀ ਤਰ੍ਹਾਂ ਸੁਹਿਰਦ ਹੈ | ਉਨ੍ਹਾਂ ਕਿਹਾ ਕਿ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇਸ਼ ਵਿਚ ਸਫਾਈ ਵਿਵਸਥਾ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਸਾਰੇ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਅਤੇ ਸਾਡੀ ਪੂਰੀ ਕੋਸ਼ਿਸ਼ ਹੈ ਕਿ ਸਫਾਈ ਕਰਮਚਾਰੀਆਂ ਦੀਆਂ ਜਿੱਥੇ ਮੰਗਾਂ ਨੂੰ ਪੂਰਾ ਕੀਤਾ ਜਾਵੇ ਉੱਥੇ ਹੀ ਕੰਮ ਲਈ ਵਧੀਆ ਮਾਹੌਲ ਦੀ ਸਿਰਜਣਾ ਕੀਤੀ ਜਾਵੇ | ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਚੱਢਾ ਅਤੇ ਜਸਬੀਰ ਕੁਮਾਰ ਟਾਂਕ ਪ੍ਰਧਾਨ, ਜਨਰਲ ਸਕੱਤਰ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਜਿੱਥੇ ਸਹੂਲਤਾਂ ਦੇਣਾ ਯਕੀਨੀ ਬਣਾਉਣ ਲਈ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਕਦਮ ਚੁੱਕੇਗਾ ਉੱਥੇ ਹੀ ਕੰਮ ਕਰਨ ਦੇ ਹਾਲਾਤਾਂ ਨੂੰ ਬਿਹਤਰ ਬਣਾਉਣ ਲਈ ਵੀ ਕਮਿਸ਼ਨ ਪੂਰੀ ਸੁਹਿਰਦਤਾ ਨਾਲ ਅੱਗੇ ਵਧ ਰਿਹਾ ਹੈ | ਇਸ ਮੌਕੇ 'ਘਰ-ਘਰ ਸੰਵਿਧਾਨ' ਮੁਹਿੰਮ ਦੇ ਤਹਿਤ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੂੰ ਆਸਟਰੇਲੀਆ ਤੋਂ ਦੀਪ ਚੰਡਾਲੀਆ ਦੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਆਯੋਜਕ ਕਮੇਟੀ ਚੰਡੀਗੜ੍ਹ ਪ੍ਰਦੇਸ਼ ਦੇ ਸਮਦਰਸ਼ ਵੈਦ, ਨੀਰਜ ਕੁਮਾਰ, ਸੌਰਵ ਬੱਚੂ, ਰਾਣੀ, ਪੱਪੂ ਚਾਵਲਾ, ਸੋਨੂੰ ਮਹਾਰਾਜ ਅਤੇ ਹਰਿਆਣਾ ਮਹਾਂਸਭਾ ਪੰਚਕੁਲਾ ਦੇ ਪ੍ਰਧਾਨ ਸੁਰੇਸ਼ ਬੈਨੀਵਾਲ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਮਾਮਲਿਆਂ ਨੇ ਸਿੱਖ ਕੌਮ ਦੀ ਆਤਮਾ ਨੂੰ ਝੰਜੋੜਿਆ ਹੈ-ਦਲਜਿੰਦਰ ਬੀਰ ਵਿਰਕ <br/> ਅਗਲੀ ਖ਼ਬਰ ਡੇਰਾ ਮੁਖੀ ਬਾਬਾ ਜਗਤਾਰ ਸਿੰਘ ਨੇ ਮੁਲਾਜ਼ਮ ਆਗੂਆਂ ਨੂੰ ਕੀਤਾ ਸਨਮਾਨਿਤ <br/>
Ad Position 24