ਬਾਬਾ ਬਕਾਲਾ ਸਾਹਿਬ, 5 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਪਿੰਡ ਸੱਤੋਵਾਲ ਦੀ ਸਮੁੱਚੀ ਪੰਚਾਇਤ ਵਲੋਂ ਸਰਪੰਚ ਇਕਬਾਲ ਸਿੰਘ ਬੱਲ ਬਲਾਕ ਸੰਮਤੀ ਮੈਂਬਰ ਦੀ ਸੁਚੱਜੀ ਅਗਵਾਈ ਹੇਠ ਪਿੰਡ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਪਿੰਡ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਆਰੰਭ ਕੀਤਾ ਗਿਆ | ਇਸ ਮੌਕੇ ਅਰਦਾਸ ਬੇਨਤੀ ਉਪਰੰਤ ਸਰਪੰਚ ਇਕਬਾਲ ਸਿੰਘ ਬੱਲ ਨੇ ਕਿਹਾ ਕਿ ਪਿੰਡ 'ਚ ਬਿਨਾਂ ਕਿਸੇ ਮੱਤਭੇਦ ਅਤੇ ਸਰਬ ਸਾਂਝੇ ਵਿਕਾਸ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਸਭ ਦੇ ਸਹਿਯੋਗ ਨਾਲ ਪਿੰਡ ਸੱਤੋਵਾਲ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਗੁਰਦੇਵ ਸਿੰਘ ਸੰਧੂ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਸੁਖਦੇਵ ਸਿੰਘ ਮੈਂਬਰ ਪੰਚਾਇਤ, ਕੇਵਲ ਸਿੰਘ, ਬਲਦੇਵ ਸਿੰਘ, ਜਰਨੈਲ ਸਿੰਘ ਕਾਨੂੰਨਗੋ, ਤਰਸੇਮ ਸਿੰਘ ਪਟਵਾਰੀ, ਸੁਮਿੱਤਰ ਸਿੰਘ, ਸੁਖਵਿੰਦਰ ਸਿੰਘ, ਮੰਗਲ ਸਿੰਘ ਸਾਬਕਾ ਮੈਂਬਰ ਪੰਚਾਇਤ, ਧਰਮ ਸਿੰਘ ਪ੍ਰਧਾਨ, ਨਿਰਭੈ ਸਿੰਘ, ਸੋਹਣ ਸਿੰਘ, ਜੋਧ ਸਿੰਘ, ਕੈਪਟਨ ਰਣਧੀਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ, ਜਿਨ੍ਹਾਂ ਨੇ ਸਰਪੰਚ ਇਕਬਾਲ ਸਿੰਘ ਬੱਲ ਦੀ ਅਗਵਾਈ ਹੇਠ ਪੰਚਾਇਤ ਵਲੋਂ ਸ਼ੁਰੂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ |