ਓਠੀਆਂ, 5 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਮਾਲਾਕੀੜੀ ਜੱਜੇ ਦੇ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੌਥਾ ਗੁਰਮਿਤ ਸਮਾਗਮ ਕਰਵਾਇਆ ਗਿਆ | ਉਪਰੰਤ ਪਿੰਡ ਈਸਾਪੁਰ ਦੇ ਇਤਿਹਾਸ ਗੁਰਦੁਆਰਾ ਸਾਹਿਬ ਵਿਖੇ ਤਰਨਾ ਦਲ ਦੇ ਨਿਹੰਗ ਸਿੰਘਾਂ ਵਲੋਂ ਗਰੀਬ ਪਰਿਵਾਰਾਂ ਦੀਆਂ ਤਿੰਨ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ | ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਆਨੰਦਪੁਰ ਸਾਹਿਬ ਤੋਂ ਤਰਨਾ ਦਲ ਦੇ ਮੁਖੀ ਬਾਬਾ ਦਲਬੀਰ ਸਿੰਘ ਵਲੋਂ ਲੜਕੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਅਨੰਦ ਕਾਰਜ ਸ਼ੁਰੂ ਕਰਵਾਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਅਤੇ ਸਮੂਹ ਨਿਹੰਗ ਸਿੰਘਾਂ ਵਲੋਂ ਗਰੀਬ ਪਰਿਵਾਰਾਂ ਦੀਆਂ ਗਰੀਬ ਲੜਕੀਆਂ ਦੀਆਂ ਸ਼ਾਦੀਆਂ ਤੇ ਰਿਸ਼ਤੇਦਾਰਾਂ ਪਰਿਵਾਰਕ ਮੈਂਬਰਾਂ ਲਈ ਚਾਹ ਪਾਣੀ ਅਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਘਰੇਲੂ ਵਰਤੋਂ ਵਾਲਾ ਸਾਮਾਨ ਵੀ ਦਿੱਤਾ | ਨਿਹੰਗ ਸਿੰਘਾਂ ਵਲੋਂ ਹਰ ਸਾਲ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਇਸੇ ਤਰ੍ਹਾਂ ਗਰੀਬ ਲੋੜਵੰਦ ਪਰਿਵਾਰਾਂ ਨੂੰ ਲੜਕੀਆਂ ਦੀਆਂ ਸ਼ਾਦੀਆਂ ਕਰਾਉਣ ਲਈ ਉਨ੍ਹਾਂ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਗਰੀਬ ਪਰਿਵਾਰ ਦੀ ਸਹਾਇਤਾ ਕੀਤੀ ਜਾਵੇ | ਇਸ ਮੌਕੇ ਤਰਨਾ ਦਲ ਦੇ ਬਾਬਾ ਲਵਪ੍ਰੀਤ ਸਿੰਘ ਆਨੰਦਪੁਰ ਸਾਹਿਬ ਵਾਲੇ, ਬਾਬਾ ਗੁਰਦੇਵ ਸਿੰਘ, ਬਲਵਿੰਦਰ ਸਿੰਘ ਛੀਨਾ, ਮੇਜਰ ਸਿੰਘ ਜੱਜੇ, ਸਰਪੰਚ ਸਾਹਿਬ ਸਿੰਘ ਛੀਨਾ ਕਰਮ ਸਿੰਘ, ਧੰਨਾ ਸਿੰਘ ਓਠੀਆਂ ਅਤੇ ਨਿਹੰਗ ਸਿੰਘ ਭਾਰੀ ਗਿਣਤੀ ਵਿਚ ਹਾਜ਼ਰ ਸਨ |