07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕੁਲਦੀਪ ਸਿੰਘ ਬੰਡਾਲਾ ਕਿਸਾਨ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 07-04-2026
ਜੰਡਿਆਲਾ ਗੁਰੂ, 6 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਮਿੱਠਾ ਸੰਧੂ ਵਲੋਂ ਕੁਲਦੀਪ ਸਿੰਘ ਬੰਡਾਲਾ ਨੂੰ ਕਿਸਾਨ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕੁਲਦੀਪ ਸਿੰਘ ਬੰਡਾਲਾ ਨੂੰ ਨਿਯੁਕਤੀ ਪੱਤਰ ਦਿੱਤਾ | ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪਾਰਟੀ ਵਲੋਂ ਕੰਮ ਕਰ ਰਹੇ ਵਰਕਰਾਂ ਨੂੰ ਸਮੇਂ-ਸਮੇਂ ਮਾਣ ਸਨਮਾਨ ਦੇ ਕੇ ਨਿਵਾਜਿਆ ਜਾਂਦਾ ਹੈ ਅਤੇ ਕੁਲਦੀਪ ਸਿੰਘ ਬੰਡਾਲਾ ਵੀ ਕਾਂਗਰਸ ਪਾਰਟੀ ਲਈ ਲੰਮੇ ਸਮੇਂ ਤੋਂ ਸੇਵਾ ਕਰ ਰਹੇ ਹਨ ਅਤੇ ਕਾਂਗਰਸ ਦੀ ਮਜਬੂਤੀ ਲਈ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਰਹੇ ਸਨ ਅਤੇ ਉਨ੍ਹਾਂ ਦੀ ਮਿਹਨਤ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਕਿਸਾਨ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕਿਸਾਨ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਡਾਲਾ ਨੇ ਆਪਣੀ ਨਿਯੁਕਤੀ ਲਈ ਵਿਧਾਇਕ ਸੁਖਪਾਲ ਸਿੰਘ ਖੈਹਿਰਾ, ਕਿਰਨਜੀਤ ਸਿੰਘ ਸੰਧੂ ਮਿੱਠਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ | ਕੁਲਦੀਪ ਸਿੰਘ ਬੰਡਾਲਾ ਦੀ ਨਿਯੁਕਤੀ 'ਤੇ ਹਰਜੀਤ ਸਿੰਘ ਬੰਡਾਲਾ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਸਰਪੰਚ ਪਤੀ ਗੋਪੀ ਕੀ ਬੰਡਾਲਾ, ਜਗਜੀਤ ਸਿੰਘ ਜੱਗੀ, ਗੁਰ ਪ੍ਰਤਾਪ ਸਿੰਘ, ਰੋਬਿਨ ਪ੍ਰੀਤ ਸਿੰਘ, ਜੁਗਰਾਜ ਸਿੰਘ, ਕਰਨ ਵਹਿਗਲ, ਸਾਬੀ ਜਹਾਂਗੀਰ ਅਤੇ ਹੋਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਉੱਨਤ ਭਾਰਤ ਅਭਿਆਨ ਮੁਹਿੰਮ ਤਹਿਤ ਖਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਸਫਾਈ ਅਭਿਆਨ ਚਲਾਇਆ <br/> ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਪਿ੍ੰ: ਸ਼ਾਮ ਲਾਲ ਨੂੰ ਕੀਤਾ ਸਨਮਾਨਿਤ...
Ad Position 24