08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਲੋਪੋਕੇ ਵਿਖੇ ਕਬੱਡੀ ਕੱਪ ਲਈ ਪਿੰਡਾਂ 'ਚ ਭਾਰੀ ਉਤਸ਼ਾਹ-ਸਰਪੰਚ ਤਰਲੋਚਨ ਸਿੰਘ <br/>

Ad Position 21
No active advertisement
ਅਜੀਤ ਡੈਸਕ 07-04-2026

ਓਠੀਆਂ, 6 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਭਿਆਨਕ ਬਿਮਾਰੀ ਤੋਂ ਬਚ ਕੇ ਖੇਡਾਂ ਵੱਲ ਪ੍ਰਫੁੱਲਿਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਆਪ ਦੀ ਸਰਕਾਰ ਵਲੋਂ 10 ਅਪ੍ਰੈਲ ਨੂੰ ਮੇਵਾ ਸਿੰਘ ਖੇਡ ਸਟੇਡੀਅਮ ਲੋਪੋਕੇ ਵਿਖੇ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਕਬੱਡੀ ਕੱਪ ਵਿਚ ਜਿੱਥੇ ਪੰਜਾਬ ਦੇ ਵੱਖ-ਵੱਖ ਮੰਤਰੀ ਪਹੁੰਚ ਰਹੇ ਹਨ ਉੱਥੇ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਸੰਬੰਧੀ ਸਰਪੰਚ ਤਰਲੋਚਨ ਸਿੰਘ ਓਠੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਿਚ ਅੱਗੇ ਵੀ ਸਰਕਾਰਾਂ ਆਈਆਂ ਉਨ੍ਹਾਂ ਵਲੋਂ ਇਹੋ ਜਿਹਾ ਕੋਈ ਖੇਡਾਂ ਪ੍ਰਤੀ ਉਪਰਾਲਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਅੱਜ ਹਲਕਾ ਰਾਜਾਸਾਂਸੀ ਦੇ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਹਲਕੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਜ਼ਾਗਰ ਕਰਨ ਲਈ ਕੀਤੇ ਗਏ ਉਪਰਾਲੇ ਦੀ ਪਿੰਡਾਂ ਵਿਚ ਖੂਬ ਸ਼ਲਾਘਾ ਹੋ ਰਹੀ ਹੈ ਤੇ ਲੋਕਾਂ ਵਿਚ ਇਸ ਕਬੱਡੀ ਕੱਪ ਨੂੰ ਵੇਖਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਹਲਕਾ ਰਾਜਾਸਾਂਸੀ ਦੇ ਪਿੰਡਾਂ ਤੋਂ ਭਾਰੀ ਗਿਣਤੀ ਵਿਚ ਨੌਜਵਾਨ ਪਹੁੰਚ ਕੇ ਖੇਡਾਂ ਦਾ ਆਨੰਦ ਲੈਣਗੇ | ਇਸ ਮੌਕੇੇ ਮੈਂਬਰ ਜਗਚਾਨਣ ਸਿੰਘ, ਮੈਂਬਰ ਹਰਮਨ ਸਿੰਘ, ਮੈਂਬਰ ਬਲਵਿੰਦਰ ਸਿੰਘ, ਮੈਂਬਰ ਬਲਕਾਰ ਸਿੰਘ ਐੱਸ.ਜੀ.ਪੀ.ਸੀ., ਬਲਾਕ ਸੰਮਤੀ ਮੈਂਬਰ ਅੰਗਰੇਜ ਸਿੰਘ ਧਾਲੀਵਾਲ, ਸਰਪੰਚ ਗੁਰਸਾਹਿਬ ਸਿੰਘ ਛੀਨਾ ਕਰਮ ਸਿੰਘ ਕੁਲਵਿੰਦਰ ਸਿੰਘ ਰੱੱਖ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਥਕ ਇਕੱਤਰਤਾ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਲੈ ਕੇ ਆਵੇਗੀ : ਤਾਲਬਪੁਰਾ <br/> ਅਗਲੀ ਖ਼ਬਰ ਲਾਭ ਸਿੰਘ ਬੱਗਾ ਆੜਤੀ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>
Ad Position 24