08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 07-04-2026
ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਪੰਜਾਬ ਪੈਨਸ਼ਨਰਜ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਪ੍ਰਧਾਨ ਕੁਲਦੀਪ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਬੱਲ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵੇਲੇ ਆਰਥਿਕ ਹਾਲਤ ਬਿਲਕੁਲ ਡਾਵਾਂਡੋਲ ਹੋ ਗਈ ਹੈ ਅਤੇ ਸਰਕਾਰ ਮੁਲਾਜ਼ਮਾਂ ਦੀਆਂ 5 ਡੀ. ਏ. ਦੀਆਂ ਕਿਸ਼ਤਾਂ ਦੱਬ ਕੇ ਬੈਠੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ. ਏ. ਦੇ ਮਾਮਲੇ ਵਿਚ ਕੇਂਦਰ ਨਾਲੋਂ ਡੀ-ਲਿੰਕ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਸ ਨੂੰ ਪੰਜਾਬ ਦੇ ਸਮੂਹ ਕਰਮਚਾਰੀ ਤੇ ਕਦਾਚਿੱਤ ਬਰਦਾਸ਼ਤ ਨਹੀਂ ਕਰਨਗੇ | ਪ੍ਰਧਾਨ ਕੁਲਦੀਪ ਸਿੰਘ ਬੱਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਖਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਸਰਕਾਰਾਂ ਬਣਾਉਣੀਆਂ ਜਾਣਦੇ ਹਨ ਤਾਂ 2027 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਵੀ ਜਬਤ ਕਰਵਾ ਸਕਦੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਭੰਗੂ, ਕੁਲਵੰਤ ਸਿੰਘ ਤੋਲਾ ਨੰਗਲ, ਰਾਣਾ ਪ੍ਰਤਾਪ ਸਿੰਘ ਦਿਆਲਪੁਰਾ, ਸੁਖਦੇਵ ਸਿੰਘ ਢਿੱਲੋਂ, ਬਲੌਰ ਸਿੰਘ ਵਿਰਕ, ਹਰਜੀਤ ਸਿੰਘ ਉੱਪਲ, ਰਣਜੀਤ ਸਿੰਘ ਅਜਨਾਲਾ, ਦੇਸ਼ਰਾਜ, ਤੀਰਥ ਸਿੰਘ, ਰਣਜੀਤ ਸਿੰਘ, ਮਾਲੀ ਰਾਮ ਧਨੀ, ਬਲਵਿੰਦਰ ਸਿੰਘ, ਤਰਸੇਮ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ ਲੱਖੂਵਾਲ, ਅਮਰੀਕ ਸਿੰਘ, ਅੱਛਰ ਸਿੰਘ, ਦਰਸ਼ਨ ਲਾਲ, ਰਣਧੀਰ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਮਹਿਲਾਂਵਾਲਾ, ਅਜੀਤ ਸਿੰਘ ਥੋਬਾ, ਅਮਰ ਸਿੰਘ ਲੱਖੂਵਾਲ, ਪਰਮਜੀਤ ਸਿੰਘ ਅਜਨਾਲਾ, ਸੁਖਦੇਵ ਕੁਮਾਰ, ਪ੍ਰੀਤਮ ਸਿੰਘ ਬੱਗਾ, ਸੁਖਵਿੰਦਰ ਸਿੰਘ, ਅਜੀਤ ਸਿੰਘ ਥੋਬਾ, ਅਮਰਜੀਤ ਸਿੰਘ, ਸੁਖਦੇਵ ਸਿੰਘ ਅਤੇ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ-ਗਿੱਲ ਅਗਲੀ ਖ਼ਬਰ ਮਜੀਠਾ ਨਜਦੀਕ ਕਿਸਾਨ ਦੇ ਡੇਰੇ ਤੋਂ ਦੋ ਅਮਰੀਕਨ ਗਊਆਂ ਤੇ 100 ਦੇ ਕਰੀਬ ਦੇਸੀ ਮੁਰਗੀਆਂ ਚੋਰੀ <br/>
Ad Position 24