08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਿਰਤੀ ਕਿਸਾਨ ਯੂਨੀਅਨ ਪੰਜਾਬ ਸਰਕਲ ਮਜੀਠਾ ਨੇ ਗੜੇ੍ਹਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਵਾਸਤੇ ਐੱਸ. ਡੀ. ਐੱਮ. ਮਜੀਠਾ ਦੇ ਨਾਂਅ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 07-04-2026
ਮਜੀਠਾ, 6 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨੀਂ ਮਜੀਠਾ ਅਤੇ ਆਸ-ਪਾਸ ਪਿੰਡਾਂ ਵਿਚ ਬੇਮੌਸਮੀ ਬਰਸਾਤ ਅਤੇ ਹੋਈ ਗੜੇ੍ਹਮਾਰੀ ਨਾਲ ਕਣਕ ਅਤੇ ਹੋਰ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ | ਜਿਸ ਦੇ ਸੰਬੰਧ ਵਿਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਰਕਲ ਮਜੀਠਾ ਦੇ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਵਾਲੇ ਵਫਦ ਨੇ ਐੱਸ. ਡੀ. ਐੱਮ. ਮਜੀਠਾ ਦੇ ਨਾਮ ਇਕ ਮੰਗ ਪੱਤਰ ਤਹਿਸੀਲਦਾਰ ਮਜੀਠਾ ਦਰਸ਼ਨ ਸਿੰਘ ਨੂੰ ਦਿੱਤਾ | ਮੰਗ ਪੱਤਰ ਵਿਚ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮਜੀਠਾ ਦਿਹਾਤੀ, ਨਾਗ ਕਲਾਂ, ਨਾਗ ਨਵੇਂ, ਨਾਗ ਖੁਰਦ, ਡੱਡੀਆਂ, ਈਦਗਾਹ, ਸੁਪਾਰੀਵਿੰਡ, ਹਰੀਆਂ, ਸ਼ਾਮਨਗਰ ਆਦਿ ਪਿੰਡਾਂ ਵਿਚ ਕਣਕ ਅਤੇ ਬਾਕੀ ਫ਼ਸਲਾਂ, ਸਬਜ਼ੀਆਂ ਦਾ ਸੌ ਫੀਸਦੀ ਨੁਕਸਾਨ ਹੋਇਆ ਹੈ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਾਸ਼ਤਕਾਰ ਕਿਸਾਨਾਂ ਨੂੰ ਬਣਦਾ ਯੋਗ ਮੁਆਵਜਾ ਦਿਵਾਇਆ ਜਾਵੇ | ਤਹਿਸੀਲਦਾਰ ਦਰਸ਼ਨ ਸਿੰਘ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਮੰਗ ਪੱਤਰ ਤੇ ਬਣਦੀ ਕਾਰਵਾਈ ਕਰਕੇ ਉਚ ਅਧਿਕਾਰੀਆਂ ਤੱਕ ਪਹੁੰਚਾ ਦਿੰਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਰਕੇ ਕਰਜੇ ਵਿਚ ਡੁੱਬਾ ਪਿਆ ਹੈ ਅਤੇ ਮਜਬੂਰ ਹੋ ਕੇ ਖੁਦਕੁਸ਼ੀਆਂ ਕਰ ਰਿਹਾ ਹੈ | ਅਜਿਹੇ ਵਿਚ ਹੁਣ ਕੁਦਰਤ ਦੀ ਮਾਰ ਸਹਿਣ ਯੋਗ ਕਿਸਾਨ ਨਹੀਂ ਹੈ | ਇਸ ਕਰਕੇ ਸਰਕਾਰ ਨੂੰ ਜਲਦੀ ਤੋਂ ਜਲਦੀ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ | ਇਸ ਮੌਕੇ ਵਫਦ ਵਿਚ ਜਸਪਾਲ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ ਰਾਜਾ, ਕੁਲਵੰਤ ਸਿੰਘ, ਬਲਬੀਰ ਸਿੰਘ, ਰਣਦੀਪ ਸਿੰਘ, ਪ੍ਰਭ ਸਿੰਘ, ਬਿਕਰਮਜੀਤ ਸਿੰਘ, ਅਵਤਾਰ ਸਿੰਘ, ਸ਼ਮਸ਼ੇਰ ਸਿੰਘ, ਨਿਰਮਲ ਸਿੰਘ, ਲਖਬੀਰ ਸਿੰਘ, ਪ੍ਰਗਟ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ, ਸੁਖਦੀਪ ਸਿੰਘ, ਮਨਿੰਦਰ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਰਾ ਹਰੀ ਸਿੰਘ ਚੰਦੂਮਾਜਰਾ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰੱਸਟ ਵਲੋਂ ਜੇਤੂ ਕਬੱਡੀ ਟੀਮ ਨੂੰ ਸਪੋਰਟਸ ਕਿੱਟਾਂ, ਲੋੜਵੰਦਾਂ ਨੂੰ ਸਹਾਇਤਾ ਸਾਮਾਨ ਵ...
Ad Position 24