12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਅਜਨਾਲਾ ਵਿਖੇ ਭਾਜਪਾ ਦਾ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026

ਅਜਨਾਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਇਕ ਦੇ ਪ੍ਰਧਾਨ ਅਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਅੱਜ ਅਜਨਾਲਾ ਸ਼ਹਿਰ ਸਥਿਤ ਪਾਰਟੀ ਦਫਤਰ ਵਿਖੇ ਭਾਜਪਾ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬੋਨੀ ਅਜਨਾਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਇਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਰਾਸ਼ਟਰ ਹਿੱਤ ਨੂੰ ਸਭ ਤੋਂ ਉੱਚਾ ਦਰਜਾ ਦਿੰਦੀ ਹੈ | ਇਸ ਮੌਕੇ ਜ਼ਿਲ੍ਹਾ ਆਗੂ ਪ੍ਰਦੀਪ ਕੁਮਾਰ ਬੰਟਾ, ਕੌਂਸਲਰ ਵਿਕਰਮ ਬੇਦੀ, ਮੀਡੀਆ ਇੰਚਾਰਜ ਧਰਮਿੰਦਰ ਸਿੰਘ ਪਿ੍ੰਸ, ਬੰਟੀ ਸ਼ਾਹ ਭਿੰਡੀਆਂ ਵਾਲੇ, ਦੀਪੂ ਅਰੋੜਾ ਅਜਨਾਲਾ, ਪ੍ਰਧਾਨ ਵਿਪਣ ਖੱਤਰੀ, ਡਾ: ਦੀਪਕ ਸਰਪਾਲ, ਕਸ਼ਮੀਰ ਸਿੰਘ ਕਾਕੂ, ਹਤਿੰਦਰ ਬੱਬਰ, ਬਿ੍ਜ ਭੂਸ਼ਣ, ਜੱਜ ਅਜਨਾਲਾ, ਵਿਜੇ ਸਰੀਨ ਅਜਨਾਲਾ, ਨੰਬਰਦਾਰ ਬਖਸ਼ੀਸ਼ ਸਿੰਘ, ਨਿਆਮਤ ਮਸੀਹ, ਸਮਸ਼ੇਰ ਸਿੰਘ ਸ਼ੇਰਾ, ਯਸਪਾਲ ਮਹਿਤਾ ਅਤੇ ਅਮਰਬੀਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ 'ਚ ਵਿਕਾਸ ਕੰਮ 'ਤੇ ਲੋਕ ਭਲਾਈ ਸਹੂਲਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਦਿੱਤੀਆਂ ਜਾ... ਅਗਲੀ ਖ਼ਬਰ ਫਾਰਮੇਸੀ ਕਾਲਜ ਬੇਲਾ ਵਿਖੇ 'ਮਿਸ਼ਨ ਸਿਹਤਮੰਦ ਪੰਜਾਬ' ਅਧੀਨ ਸਿਹਤ ਜਾਂਚ ਕੈਂਪ <br/>
Ad Position 24