ਬਾਬਾ ਅਮਰੀਕ ਸਿੰਘ ਸੁਧਾਰਪੁਰੀ ਜੇਠੂਵਾਲ ਵਾਲਿਆਂ ਨੇ ਕੀਤਾ ਸਨਮਾਨਿਤ
ਜੇਠੂਵਾਲ, 7 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਸਰਕਾਰ ਦੇ ਹੁਣ ਤੱਕ ਦੇ ਰਾਜ ਦੌਰਾਨ ਹਲਕੇ ਵਿਚ ਕਰੋੜਾਂ ਰੁਪਏ ਦੇ ਕਰਵਾਏ ਵਿਕਾਸ ਕਾਰਜ ਤੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਹਲਕੇ ਦੇ ਪਿੰਡਾਂ ਵਿਚ ਕੈਬਨਿਟ ਮੰਤਰੀ ਈ. ਟੀ. ਓ. ਦੀ ਅਗਵਾਈ 'ਚ ਵਿਕਾਸ ਕੰਮ ਤੇ ਲੋਕ ਭਲਾਈ ਸਹੂਲਤਾਂ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਜਿਸ ਕਰਕੇ ਲੋਕ ਅੱਜ ਵੀ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਵਲੋਂ ਚੇਅਰਮੈਨ ਬਨਣ ਤੇ ਗੁਰਦੁਆਰਾ ਬਾਬਾ ਹਰਜੂ ਹਰਿ ਹਰਜੀਤ ਸਿੰਘ ਸੁਧਾਰਪੁਰੀ ਜੇਠੂਵਾਲ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਮੌਕੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਸੋਢੀ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਵਾਲਿਆਂ ਨੇ ਸਿਰਪਾਉ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਅਮਰੀਕ ਸਿੰਘ ਸੁਧਾਰਪੁਰੀ, ਤਹਿਸੀਲਦਾਰ ਬੀਬੀ ਇੰਦਰਜੀਤ ਕੌਰ, ਬਲਰਾਜ ਸਿੰਘ ਹੈਪੀ ਸੁਧਾਰਪੁਰੀ, ਪ੍ਰਧਾਨ ਗੁਰਮੇਜ ਸਿੰਘ, ਅਵਤਾਰ ਸਿੰਘ, ਜਥੇਦਾਰ ਧਰਮ ਸਿੰਘ ਅਟਾਰੀ, ਜਥੇਦਾਰ ਕਰਮ ਸਿੰਘ, ਸੂਬੇਦਾਰ ਸਤਨਾਮ ਸਿੰਘ, ਸੁਖਦੇਵ ਸਿੰਘ ਬਿੱਟੂ, ਸੰਮਾ ਸਿੰਘ, ਲੱਖਾ ਰੁਮਾਣਾ ਚੱਕ, ਅੰਮਿ੍ਤਪਾਲ ਸਿੰਘ ਆਦਿ ਸ਼ਾਮਲ ਸਨ |
ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ 'ਚ ਵਿਕਾਸ ਕੰਮ 'ਤੇ ਲੋਕ ਭਲਾਈ ਸਹੂਲਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਦਿੱਤੀਆਂ ਜਾ ਰਹੀਆਂ- ਚੇਅਰਮੈਨ ਸੋਢੀ
ਅਜੀਤ ਡੈਸਕ
08-04-2026