12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਰਕਾਰ ਕਿਸਾਨਾਂ ਦੇ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਨਾਲ ਹੋਏ ਭਾਰੀ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਵੇ- ਗੁਨੀਵ ਮਜੀਠੀਆ ਮਜੀਠਾ ਹਲਕੇ ਦੇ ਪਿੰਡਾਂ 'ਚ ਹੋਏ ਨੁਕਸਾਨ ਦਾ ਆਗੂ ਲੈਣ ਜਾਇਜ਼ਾ

Ad Position 21
No active advertisement
ਅਜੀਤ ਡੈਸਕ 08-04-2026

ਜੇਠੂਵਾਲ, 7 ਅਪ੍ਰੈਲ (ਮਿੱਤਰ ਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੀ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗੁਨੀਵ ਕੌਰ ਮਜੀਠੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਬੇਮੌਸਮੀ ਬਰਸਾਤ ਤੇ ਹੋਈ ਭਾਰੀ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਸਮੇਤ ਹੋਰ ਫਸਲਾਂ ਦਾ ਹੋਇਆ ਭਾਰੀ ਨੁਕਸਾਨ ਨੂੰ ਦੇਖਦਿਆਂ ਹੋਇਆਂ ਆਪ ਸਰਕਾਰ ਨੁਕਸਾਨੀ ਗਈ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਪ੍ਰਤੀ ਏਕੜ 50 ਹਜ਼ਾਰ ਦਾ ਮੁਆਵਜ਼ਾ ਦੇਵੇ ਕਿਉਂਕਿ ਕੁਦਰਤੀ ਕਰੋਪੀ ਕਾਰਨ ਪੱਕਣ ਕਿਨਾਰੇ ਕਣਕ ਦੀ ਫਸਲ ਜੋ ਕਿ ਪਹਿਲਾਂ ਹੀ ਤੇਜ਼ ਹਵਾਵਾਂ ਚਲਣ ਕਾਰਨ ਖੇਤਾਂ ਵਿਚ ਵਿਛੀਆਂ ਹੋਈਆਂ ਸੀ, ਪਰ ਹੁਣ ਉਪਰੋਂ ਪਏ ਭਾਰੀ ਮੀਂਹ ਦੇ ਗੜ੍ਹੇਮਾਰੀ ਕਾਰਨ ਭਾਰੀ ਨੁਕਸਾਨ ਹੋਣ ਕਰਕੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਦਿਖਾਈ ਦੇ ਰਹੇ ਹਨ | ਜਦੋਂ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਪੰਡ ਹੇਠ ਦੱਬੇ ਹੋਏ ਹਨ | ਗਨੀਵ ਮਜੀਠੀਆ ਨੇ ਕਿਹਾ ਕਿ ਹਲਕਾ ਮਜੀਠਾ ਤੇ ਬਹੁਤ ਸਾਰੇ ਪਿੰਡਾਂ 'ਚ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਹਨ ਅਤੇ ਸੰਬੰਧਤ ਮਹਿਕਮਾ ਤੁਰੰਤ ਪਿੰਡ ਪਿੰਡ ਜਾ ਕੇ ਖਰਾਬ ਹੋਈ ਕਣਕ ਦੀ ਫਸਲ ਸਮੇਤ ਹੋਰ ਫਸਲਾਂ ਦੀ ਗਿਰਦਾਵਰੀ ਕਰਨ ਤਾਂ ਕਿ ਉਨ੍ਹਾਂ ਨੂੰ ਮੁਆਵਜਾ ਮਿਲ ਸਕੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਸੂਬੇ ਦੇ ਕਈ ਹਲਕਿਆਂ 'ਚ ਹੋਈ ਭਾਰੀ ਗੜ੍ਹੇਮਾਰੀ ਤੇ ਬੇਮੌਸਮੀ ਬਰਸਾਤ ਨਾਲ ਕਣਕ ਦੀ ਫਸਲ ਨੁਕਸਾਨੀ ਗਈ ਹੈ, ਉਸ ਲਈ ਹਰ ਹਲਕੇ ਦੇ ਪਿੰਡ ਪਿੰਡ ਜਾ ਕੇ ਅਕਾਲੀ ਆਗੂਆਂ ਨੂੰ ਜਾਇਜ਼ਾ ਲੈਣ ਲਈ ਹਿਦਾਇਤਾਂ ਦਿੱਤੀਆਂ ਗਈਆਂ ਹਨ ਜਿਸ ਤਹਿਤ ਹਲਕਾ ਮਜੀਠਾ ਦੇ ਅਕਾਲੀ ਆਗੂ ਵੀ ਭਾਰੀ ਪਏ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਤੇ ਹੋਰ ਫਸਲਾਂ ਜੋ ਨੁਕਸਾਨੀਆਂ ਗਈਆਂ ਹਨ ਉਨ੍ਹਾਂ ਦਾ ਪਿੰਡਾਂ 'ਚ ਜਾ ਕੇ ਜਾਇਜ਼ਾ ਲੈ ਕੇ ਮੇਰੇ ਧਿਆਨ ਹਿੱਤ ਵਿਚ ਲਿਆਉਣ | ਇਸ ਮੌਕੇ ਮੇਜਰ ਸਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ, ਸਰਪੰਚ ਗੁਰਭੇਜ ਸਿੰਘ ਸੋਨਾ ਗੁਰਕੀਰਤ ਸਿੰਘ ਬੱਲ, ਮੱਖਣ ਸਿੰਘ ਹਰੀਆਂ, ਸਰਪੰਚ ਸੁਖਦੀਪ ਸਿੰਘ ਦੀਪੀ ਆਦਿ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ 'ਕੋਹ ਨਾ ਚੱਲੀ ਬਾਬਾ ਮੈਂ ਤਿਹਾਈ' ਵਾਲਾ ਕੰਮ ਹੋਇਆ ਦੋਬੁਰਜੀ ਦੇ ਫਲਾਈ ਓਵਰ ਨਾਲ <br/> ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ 'ਚ ਵਿਕਾਸ ਕੰਮ 'ਤੇ ਲੋਕ ਭਲਾਈ ਸਹੂਲਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਦਿੱਤੀਆਂ ਜਾ...
Ad Position 24