ਜੰਡਿਆਲਾ ਗੁਰੂ, 7 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਵਡਾਲੀ ਡੋਗਰਾਂ (ਬਲਾਕ ਜੰਡਿਆਲਾ ਗੁਰੂ) ਦੇ ਸਰਪੰਚ ਸੰਦੀਪ ਸਿੰਘ ਮੌਜੀ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਪੰਜਾਬ ਸਰਕਾਰ ਦੇ ਚਾਰ ਸਾਲ ਦੇ ਕੀਤੇ ਹੋਏ ਕੰਮਾਂ ਦੇ ਵੇਰਵੇ ਪਿੰਡ ਵਾਸੀਆਂ ਨੂੰ ਦੱਸਦੇ ਹੋਏ ਪਿੰਡ ਵਿਚ ਵੱਡੇ ਪੱਧਰ ਦੇ ਵਿਕਾਸ ਕਾਰਜ ਕਰਵਾਉਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਪਿੰਡ ਵਡਾਲੀ ਡੋਗਰਾਂ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ ਵਲੋਂ ਪੰਜਾਬ ਸਰਕਾਰ ਦੇ ਚਾਰ ਸਾਲ ਵਿਚ ਪਿੰਡ ਵਿਚ ਕੀਤੇ ਗਏ ਵਿਕਾਸ ਕਾਰਜਾਂ ਦਾ ਵੇਰਵਾ ਪਿੰਡ ਵਾਸੀਆਂ ਦੇ ਅੱਗੇ ਰੱਖਿਆ | ਭਾਈ ਸਾਹਿਬ ਸਿੰਘ ਸੰਧੂ ਨੇ ਕਿਹਾ ਕਿ ਹਰਭਜਨ ਸਿੰਘ ਈਟੀਓ ਦੁਆਰਾ ਪਿੰਡ ਵਡਾਲੀ ਡੋਗਰਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ ਜੋ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕਰਵਾਏ | ਇਸ ਮੌਕੇ ਐੱਸ. ਐੱਸ. ਬੋਰਡ ਦੇ ਮੈਂਬਰ ਨਰੇਸ਼ ਪਾਠਕ, ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਤੇ ਸਰਪੰਚ ਸੰਦੀਪ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਨਰੇਸ਼ ਪਾਠਕ, ਗੁਰਦੀਪ ਸਿੰਘ ਸੋਨੂੰ ਵਡਾਲਾ ਜੋਹਲ, ਨਰਿੰਦਰ ਸਿੰਘ, ਸੁਖਬੀਰ ਸਿੰਘ ਪ੍ਰਧਾਨ ਆਮ ਆਦਮੀ ਪਾਰਟੀ ਪਿੰਡ ਵਡਾਲੀ ਡੋਗਰਾ, ਜੋਬਨਬੀਰ ਸਿੰਘ ਵਡਾਲੀ, ਸਤਨਾਮ ਸਿੰਘ, ਪੰਚਾਇਤ ਮੈਂਬਰ ਜਸਬੀਰ ਸਿੰਘ, ਪੰਚਾਇਤ ਮੈਂਬਰ ਨਛੱਤਰ ਸਿੰਘ, ਬਲਦੇਵ ਸਿੰਘ, ਹਰਭਜਨ ਸਿੰਘ ਮੌਜੀ, ਹੀਰਾ ਸਿੰਘ, ਰਵਿੰਦਰ ਸਿੰਘ, ਗੁਰਜੀਤ ਸਿੰਘ, ਜੋਗਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |