12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੇਂਟ ਮੈਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ਵਿਖੇ ਸਲਾਨਾ ਸਹੁੰ ਚੁੱਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-04-2026

•ਵਿਦਿਆਰਥੀ ਆਪਣੀ ਜਿੰਮੇਵਾਰੀ ਇਮਾਨਦਾਰੀ, ਲਗਨ ਤੇ ਅਨੁਸ਼ਾਸਨ ਨਾਲ ਨਿਭਾਉਣ - ਡਾਇਰੈਕਟਰ ਸ਼ੇਰਗਿੱਲ
ਜਗਦੇਵ ਕਲਾਂ, 7 ਅਪ੍ਰੈਲ (ਐੱਸ. ਐੱਸ. ਗਿੱਲ)-ਸੇਂਟ ਮੈਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ਵਿਚ ਸਹੁੰ ਚੁੱਕ ਸਮਾਗਮ ਸਕੂਲ ਦੇ ਪਿ੍ੰਸੀਪਲ ਸਿਸਟਰ ਮਿੰਨੀ ਜੌਹਨ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ ਦੇ ਸਹਿਯੋਗ ਸਦਕਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ, ਬੱਚਿਆਂ ਅਤੇ ਸਟਾਫ ਵਲੋਂ ਨਵੇਂ ਚੁਣੇ ਗਏ ਹੈੱਡ ਬੁਆਏ, ਹੈੱਡ ਗਰਲ ਅਤੇ ਹੋਰ ਵਿਦਿਆਰਥੀ ਕੌਂਸਲ ਮੈਂਬਰਾਂ ਨੂੰ ਸੈਸ਼ ਪਹਿਨਾਏ ਗਏ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਸਕੂਲ ਦੇ ਡਾਇਰੈਕਟਰ ਫਾਦਰ ਫੈਲਿਕਸ ਸ਼ੇਰਗਿੱਲ ਵਲੋਂ ਵਿਦਿਆਰਥੀ ਨੇਤਿ੍ਤਵ ਦੀ ਮਹੱਤਤਾ ਅਤੇ ਅਨੁਸ਼ਾਸਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ, ਲਗਨ ਅਤੇ ਅਨੁਸ਼ਾਸਨ ਨਾਲ ਨਿਭਾਉਣ | ਵਿਦਿਆਰਥੀਆਂ ਨੇ ਵੀ ਆਪਣੇ ਅਹੁਦਿਆਂ ਦੀ ਇੱਜ਼ਤ ਕਰਦੇ ਹੋਏ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਦਾ ਸੰਕਲਪ ਲਿਆ | ਇਸ ਮੌਕੇ 'ਤੇ ਸਕੂਲ ਦੇ ਵਾਈਸ ਪਿ੍ੰਸੀਪਲ ਸਿਸਟਰ ਰੀਨਾ, ਸਿਸਟਰ ਮਿਲੂਮਾ, ਸਟਾਫ ਸੈਕਰੇਟਰੀ ਵੀਰਪਾਲ ਕੌਰ, ਅਮਨਦੀਪ ਕੌਰ, ਕੋਆਰਡੀਨੇਟਰ ਕਿਰਨਪ੍ਰੀਤ ਕੌਰ, ਪਰਮਿੰਦਰ ਕੌਰ, ਸੁਬੀਤਾ ਹੰਸ, ਗੁਲਜ਼ਾਰ ਖੋਖਰ, ਜਸਵੀਰ ਕੌਰ, ਪਰਮਜੀਤ ਸਿੰਘ, ਨਿਮਰਤ ਕੌਰ, ਅਮਨਦੀਪ ਕੌਰ, ਜੋਤੀ ਮੈਡਮ, ਹਰਦੀਪ ਕੌਰ, ਸਿਮਰਨਜੀਤ ਕੌਰ, ਬਲਜੀਤ ਕੌਰ, ਡਿੰਪਲ ਮੈਰੀ, ਮਮਤਾ, ਰਾਜਬੀਰ ਕੌਰ, ਗੁਰਲੀਨ ਕੌਰ, ਰਮਨਦੀਪ, ਕੁਲਦੀਪ ਸਿੰਘ, ਰਮਨਦੀਪ ਕੌਰ, ਅਮਰਪ੍ਰੀਤ ਕੌਰ ਅਤੇ ਸਹਾਇਕ ਕਰਮਚਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇ-ਮੌਸਮੀ ਮੀਂਹ ਨੇ ਖੇਤਾਂ 'ਚ ਖੜ੍ਹੀ ਕਣਕ ਦੀ ਫਸਲ ਵਿਛਾਈ • ਜੇਕਰ ਮੀਂਹ ਨਾ ਰੁੱਕਿਆ ਤਾਂ ਹੋਵੇਗਾ ਵੱਡਾ ਨੁਕਸਾਨ : ਖ... ਅਗਲੀ ਖ਼ਬਰ ਵਡਾਲੀ ਡੋਗਰਾਂ 'ਚ ਕੀਤੇ ਗਏ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਦਿੱਤੀ
Ad Position 24