12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਿੰਡ ਜਲਾਲਾਬਾਦ ਵਿਖੇ ਵੱਡੀ ਗਿਣਤੀ 'ਚ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-04-2026
ਰਈਆ, 7 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਇੱਥੋਂ ਨੇੜਲੇ ਪਿੰਡ ਜਲਾਲਾਬਾਦ ਵਿਖੇ ਸਰਪੰਚ ਹਰਪਾਲ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਵਲੋਂ ਵੱਡਾ ਇਕੱਠ ਕੀਤਾ ਗਿਆ, ਜਿਸ 'ਚ ਕਾਂਗਰਸ ਦੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਨ੍ਹਾਂ ਤੋਂ ਇਲਾਵਾ ਜਗਦੀਪ ਸਿੰਘ ਮਾਨ ਪੀ. ਏ., ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਿੰਦਰ ਸਿੰਘ ਮੱਲ੍ਹਾ, ਪ੍ਰਧਾਨ ਦਲੇਰ ਸਿੰਘ ਸਰਲੀ, ਗੁਰਦਿਆਲ ਸਿੰਘ ਕੰਗ, ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਪ੍ਰਗਟ ਸਿੰਘ ਸਰਲੀ, ਅਮਰੀਕ ਸਿੰਘ ਨਾਗੋਕੇ, ਬਲਦੇਵ ਸਿੰਘ ਏਕਲਗੱਡਾ, ਅਵਤਾਰ ਸਿੰਘ ਤਖਤੂਚੱਕ, ਪ੍ਰਭ ਥੋਥੀਆਂ ਹੈਪੀ ਟੌਂਗ, ਸਰਪੰਚ ਅੰਗਰੇਜ ਸਿੰਘ, ਸਰਪੰਚ ਬੂਟਾ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ ਗਗੜੇਵਾਲ, ਨੌਬੀ ਗਿੱਲ, ਸਾਭੀ ਕੋਟ ਮਹਿਤਾਬ, ਪਵਿੱਤਰਜੀਤ ਸਿੰਘ, ਬਲਜਿੰਦਰ ਸਿੰਘ, ਅਮਰਜੀਤ ਸਿੰਘ ਇਹ ਤਿੰਨੇ ਸੰਮਤੀ ਮੈਂਬਰ, ਲਵਜੀਤ ਸਿੰਘ ਖੋਜਕੀਪੁਰ ਅਤੇ ਸੁੱਖ ਸ਼ਾਹ ਆਦਿ ਸ਼ਾਮਿਲ ਹੋਏ | ਇਸ ਮੌਕੇ ਸਰਪੰਚ ਹਰਪਾਲ ਸਿੰਘ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਕੰਮ ਕਰਨ ਵਾਲੇ ਵਰਕਰਾਂ ਦਾ ਪੂਰਾ ਮਾਣ ਸਤਿਕਾਰ ਕਰਦੀ ਹੈ | ਉਨ੍ਹਾਂ ਕਿਹਾ ਪੰਜਾਬ ਦੇ ਲੋਕ ਝਾੜੂ ਪਾਰਟੀ ਤੋਂ ਉਕਤਾ ਚੁੱਕੇ ਹਨ ਤੇ ਕਾਂਗਰਸ ਵੱਲ ਉਮੀਦ ਰੱਖ ਕੇ ਤੱਕ ਰਹੇ ਹਨ | ਇਸ ਲਈ 2027 'ਚ ਕਾਂਗਰਸ ਭਾਰੀ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਸਵੰਤ ਸਿੰਘ ਕਾਰ ਸੇਵਾ ਵਾਲੇ ਮਹਾਂਪੁਰਖਾਂ ਤੇ ਸਾਥੀਆਂ ਦਾ ਸਨਮਾਨ ਕੀਤਾ <br/> ਅਗਲੀ ਖ਼ਬਰ ਲੜਕੀ ਨੂੰ ਭਜਾਉਣ ਵਾਲੇ ਖ਼ਿਲਾਫ਼ ਕੇਸ ਦਰਜ
Ad Position 24