ਚਵਿੰਡਾ ਦੇਵੀ/ਕੱਥੂਨੰਗਲ, 7 ਅਪ੍ਰੈਲ (ਸਤਪਾਲ ਸਿੰਘ ਢੱਡੇ/ਦਲਵਿੰਦਰ ਸਿੰਘ ਰੰਧਾਵਾ)-ਸਥਾਨਕ ਕਸਬੇ ਤੋਂ ਨਜ਼ਦੀਕੀ ਪੈਂਦੇ ਪਿੰਡ ਅਬਦਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆਈ, ਜਿਸ ਵਿਚ ਦਰਬਾਰ ਸਾਹਿਬ ਤੋਂ ਆਏ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਭਾਈ ਹਰਮਿੱਤਰ ਸਿੰਘ ਨੇ ਕਥਾ ਕੀਤੀ | ਇਸ ਮੌਕੇ ਪ੍ਰਬੰਧਕਾਂ 'ਤੇ ਇਕੱਤਰ ਸੰਗਤਾਂ ਦਾ ਧੰਨਵਾਦ ਕਰਦਿਆਂ ਵਿਧਾਨ ਸਭਾ ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਸਵਰਗਵਾਸੀ ਕਿਰਪਾਲ ਸਿੰਘ ਰੰਧਾਵਾ ਤੇ ਪੁੱਤਰ ਸਾਬਕਾ ਸਰਪੰਚ ਕੁਲਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਆਪਸੀ ਧੜੇਬੰਦੀਆਂ ਤੋਂ ਉਪਰ ਉੱਠ ਕੇ ਸਰਬੱਤ ਦੇ ਭਲੇ ਲਈ ਰਲ-ਮਿਲ ਕੇ ਇਹੋ ਜਿਹੇ ਧਾਰਮਿਕ ਸਮਾਗਮ ਪਿੰਡਾਂ 'ਚ ਕਰਾਉਣੇ ਚਾਹੀਦੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਚੰਗੇਰੀ ਸੇਧ ਮਿਲ ਸਕੇ | ਰੰਧਾਵਾ ਨੇ ਕਿਹਾ ਕਿ ਅਸੀਮ ਪ੍ਰਮਾਤਮਾ ਦੀ ਕਿਰਪਾ ਸਦਕਾ ਨੌਜਵਾਨਾਂ ਦੇ ਚੰਗੇ ਭਵਿੱਖ 'ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ | ਇਸ ਮੌਕੇ ਪ੍ਰਬੰਧਕਾਂ ਵਲੋਂ ਕੁਲਦੀਪ ਸਿੰਘ ਰੰਧਾਵਾ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਬਾਵਾ ਸਿੰਘ ਸੈਕਟਰੀ ਧੀਰਾ ਸਿੰਘ, ਗੁਰਮੀਤ ਸਿੰਘ, ਜੋਗਿੰਦਰ ਸਿੰਘ, ਮੱਸਾ ਸਿੰਘ ਫੌਜੀ, ਕੁਲਦੀਪ ਸਿੰਘ ਅਬਦਾਲ, ਲੱਖਾ ਸਿੰਘ, ਮਾਸਟਰ ਬਖਸੀਸ਼ ਸਿੰਘ, ਸਾਬਕਾ ਸਰਪੰਚ ਦਿਲਬਾਗ ਸਿੰਘ, ਮੈਂਬਰ ਇੰਦਰ ਸਿੰਘ ਫੌਜੀ, ਗੁਰਿੰਦਰ ਸਿੰਘ ਕੁੱਥੂਨੰਗਲ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |