ਚਵਿੰਡਾ ਦੇਵੀ, 7 ਅਪ੍ਰੈਲ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ ਦੇ ਨਾਲ-ਨਾਲ ਸਹਿਯੋਗੀ ਗਤੀਵਿਧੀਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਆਲ ਇੰਡੀਆ ਆਰਟ ਐਂਡ ਪਰਫੋਰਮੈਂਸ ਕੰਪਟੀਸ਼ਨ 'ਰੰਗ' ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਕੁੱਲ 24 ਮੈਡਲ ਹਾਸਲ ਕੀਤੇ | ਪ੍ਰਾਪਤ ਜਾਣਕਾਰੀ ਅਨੁਸਾਰ ਆਰਟ ਮੁਕਾਬਲੇ ਵਿਚ ਵਿਦਿਆਰਥੀਆਂ ਨੇ 21 ਮੈਡਲ ਜਿੱਤੇ, ਜਦਕਿ ਲੇਖ ਲੇਖਣ ਮੁਕਾਬਲੇ ਵਿਚ 3 ਮੈਡਲ ਪ੍ਰਾਪਤ ਕਰਕੇ ਸਕੂਲ ਦੀ ਝੋਲੀ ਭਰੀ | ਇਹ ਉਪਲਬਧੀ ਅਧਿਆਪਿਕਾ ਮੈਡਮ ਬਲਜੀਤ ਕੌਰ ਅਤੇ ਮੈਡਮ ਹਰਦੀਸ਼ ਕੌਰ ਦੀ ਅਗਵਾਈ ਹੇਠ ਸੰਭਵ ਹੋਈ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਮੈਡਮ ਕੋਮਲ ਕਪੂਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਭਾਗ ਲੈਣਾ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮਾਗਮ ਵਿਚ ਸਕੂਲ ਦੇ ਪਿ੍ੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |