ਬਾਬਾ ਬਕਾਲਾ ਸਾਹਿਬ, 7 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ | ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ | ਭਾਈ ਪ੍ਰਭਜਿੰਦਰ ਸਿੰਘ ਰਿਆੜ ਦੇ ਜਥੇ ਨੇ ਕੀਰਤਨ, ਭਾਈ ਕੰਵਲਜੀਤ ਸਿੰਘ ਗਗੜੇਵਾਲ ਦੇ ਜਥੇ ਨੇ ਕਵੀਸ਼ਰੀ ਅਤੇ ਭਾਈ ਜੱਜ ਸਿੰਘ ਮਿਸ਼ਨਰੀ ਦੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਾ: ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਜਸਪਾਲ ਸਿੰਘ ਸਾ: ਪ੍ਰਚਾਰਕ, ਜਰਮਨਜੀਤ ਸਿੰਘ ਜਲਾਲ ਉਸਮਾ, ਜ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਸਰਬਜੀਤ ਸਿੰਘ ਪੱਡਾ, ਸੁੱਖਾ ਸਿੰਘ ਮੀਆਂਵਿੰਡ, ਹਰਪ੍ਰੀਤ ਸਿੰਘ ਆਨੰਦ, ਬਲਜਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |