ਗੱਗੋਮਾਹਲ, 7 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਨਾਜਾਇਜ਼ ਤੌਰ 'ਤੇ ਬੰਦੀ ਬਣਾ ਕੇ ਰੱਖੇ ਗਏ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਵਲੋਂ ਸੰਚਾਲਤ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ 8 ਅਪ੍ਰੈਲ ਨੂੰ ਗੱਗੋਮਾਹਲ ਵਿਖੇ ਹੋਣ ਜਾ ਰਹੀ ਪੰਥਕ ਇਕੱਤਰਤਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਇਕੱਤਰਤਾ 'ਚ ਬਾਪੂ ਤਰਸੇਮ ਸਿੰਘ, ਕੌਮੀ ਸ਼ਹੀਦ ਭਾਈ ਸੰਦੀਪ ਸਿੰਘ ਦੀਪ ਸਿੱਧੂ ਦੇ ਭਰਾਤਾ ਮਨਦੀਪ ਸਿੰਘ ਸਿੱਧੂ, ਪਰਮਜੀਤ ਸਿੰਘ ਜੌਹਲ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਭਾਈ ਸਰਬਜੀਤ ਸਿੰਘ ਜੰਮੂ, ਅਮਰਜੀਤ ਸਿੰਘ ਵਣਚੜੀ, ਹਰਭਜਨ ਸਿੰਘ ਤੁੜ, ਭਾਈ ਜਤਿੰਦਰ ਸਿੰਘ ਮਹਿਤਾ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਡੱਡੂਆਣਾ, ਉੱਘੇ ਵਕੀਲ ਅਜੇਪਾਲ ਸਿੰਘ ਢਿੱਲੋਂ, ਚਾਚਾ ਪ੍ਰਗਟ ਸਿੰਘ, ਭਾਈ ਬਚਿੱਤਰ ਸਿੰਘ ਤਰਸਿੱਕਾ ਆਦਿ ਆਗੂਆਂ ਤੋਂ ਇਲਾਵਾ ਵੱਡੀਆਂ ਪੰਥਕ ਸ਼ਖ਼ਸੀਅਤਾਂ ਆਪਣੇ ਵਿਚਾਰ ਪ੍ਰਗਟ ਕਰਨਗੀਆਂ | ਤਾਲਬਪੁਰਾ ਨੇ ਇਹ ਵੀ ਕਿਹਾ ਕਿ ਇਹ ਪੰਥਕ ਇਕੱਤਰਤਾ ਬੰਦੀ ਸਿੰਘਾਂ ਦੀ ਰਿਹਾਈ ਤੇ ਸਿੱਖ ਕੌਮ ਦੀ ਏਕਤਾ ਦਾ ਮੁੱਢ ਬੰਨ੍ਹੇਗੀ | ਇਸ ਸਮੇਂ ਉਨ੍ਹਾਂ ਨਾਲ ਰਜਵੰਤ ਸਿੰਘ ਮਹਿਲਾਂਵਾਲਾ, ਨਰਿੰਦਰ ਸਿੰਘ ਨਾਸਰ, ਡਾ. ਸੁਖਪ੍ਰੀਤ ਸਿੰਘ ਭਲਾਪਿੰਡ, ਸਰਤਾਜਪ੍ਰੀਤ ਸਿੰਘ ਭੰਗੂ, ਗੁਰਬੀਰ ਸਿੰਘ ਦੁਧਰਾਏ, ਮਨਜੋਤ ਸਿੰਘ ਪੁਰੇਵਾਲ, ਫੌਜੀ ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਗੱਗੋਮਾਹਲ, ਗੁਰਪ੍ਰੀਤ ਸਿੰਘ ਮਹਿਲਾਵਾਲਾ, ਡਾ. ਦਰਸ਼ਨ ਸਿੰਘ ਗੁਜਰਪੁਰਾ ਤੋਂ ਇਲਾਵਾ ਕਈ ਆਗੂ ਹਾਜ਼ਰ ਸਨ |