17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅੱਡਾ ਕੁਕੜਾਂਵਾਲਾ ਅਤੇ ਆਸ-ਪਾਸ ਦੇ ਖੇਤਰ 'ਚ ਹੋਈ ਗੜ੍ਹੇਮਾਰੀ ਕਾਰਨ ਕਿਸਾਨ ਚਿੰਤਾ 'ਚ ਡੁੱਬੇ <br/>

Ad Position 21
No active advertisement
ਅਜੀਤ ਡੈਸਕ 09-04-2026
ਹਰਸਾ ਛੀਨਾ, 8 ਅਪ੍ਰੈਲ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਅਤੇ ਆਸ-ਪਾਸ ਦੇ ਖੇਤਰ ਵਿਚ ਦੇਰ ਸ਼ਾਮ ਹੋਈ ਭਾਰੀ ਗੜੇ੍ਹਮਾਰੀ ਨੇ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੀ ਕਿਸਾਨੀ ਨੂੰ ਬੁਰੀ ਤਰ੍ਹਾਂ ਨਾਲ ਝੰਜੋੜ ਕੇ ਰੱਖ ਦਿੱਤਾ | ਬੀਤੇ ਕੁਝ ਦਿਨਾਂ ਤੋਂ ਜ਼ਿਲ੍ਹਾ ਅੰਮਿ੍ਤਸਰ ਦੇ ਜ਼ਿਆਦਾਤਰ ਖੇਤਰਾਂ ਵਿਚ ਰੁਕ ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਅੱਜ ਦੇਰ ਸ਼ਾਮ ਹੋਈ ਭਾਰੀ ਬਾਰਿਸ਼ ਅਤੇ ਗੜੇ੍ਹਮਾਰੀ ਨੇ ਇਲਾਕੇ ਵਿਚ ਕਣਕ ਦੀ ਫਸਲ, ਪਸ਼ੂਆਂ ਦੇ ਚਾਰੇ ਅਤੇ ਸਬਜ਼ੀਆਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਬਲਾਕ ਹਰਸਾ ਛੀਨਾ ਦੇ ਨਜ਼ਦੀਕੀ ਖੇਤਰ ਵਿਚ ਬਾਰਿਸ਼ ਅਤੇ ਗੜ੍ਹੇਮਾਰੀ ਨੇ ਜਿਥੇ ਕਿਸਾਨਾਂ, ਮਜ਼ਦੂਰਾਂ ਅਤੇ ਗ਼ਰੀਬ ਵਰਗ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਹੈ ਉਥੇ ਹੀ ਖੇਤਾਂ ਵਿਚ ਬਿਲਕੁਲ ਪੱਕੀ ਕਣਕ ਦੀ ਫਸਲ, ਸਰੋਂ ਦੀ ਫਸਲ ਸਮੇਤ ਹੋਰਨਾਂ ਫਸਲਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਵਿਚ ਵੱਡਾ ਵਾਧਾ ਕੀਤਾ ਹੈ | ਇਥੇ ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਅਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਕਣਕ ਦੀ ਫਸਲ ਪਹਿਲਾਂ ਹੀ ਜ਼ਮੀਨ 'ਤੇ ਵਿੱਛ ਗਈ ਸੀ ਅਤੇ ਅੱਜ ਹੋਈ ਗੜ੍ਹੇਮਾਰੀ ਅਤੇ ਬਾਰਿਸ਼ ਕਾਰਨ ਕਣਕ ਦੀ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ | ਇਸ ਸੰਬੰਧੀ ਖੇਤੀ ਮਾਹਿਰ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਗੜ੍ਹੇਮਾਰੀ ਕਾਰਨ ਕਣਕ ਅਤੇ ਹੋਰਨਾਂ ਫਸਲਾਂ ਜਿਨ੍ਹਾਂ ਵਿਚ ਮੱਕੀ, ਸਰ੍ਹੋਂ ਅਤੇ ਪਸ਼ੂਆਂ ਦੇ ਚਾਰੇ ਸਮੇਤ ਸਬਜ਼ੀਆਂ ਨੂੰ 25 ਫੀਸਦੀ ਤੋਂ ਲੈ ਕੇ 60 ਫੀਸਦੀ ਤੋਂ ਜ਼ਿਆਦਾ ਨੁਕਸਾਨ ਪੁੱਜਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਸਾਰੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਡਾ. ਅਜਨਾਲਾ <br... ਅਗਲੀ ਖ਼ਬਰ ਅਸੀਂ ਵੋਟਰਾਂ ਦੇ ਨਾਂਅ ਹਟਾਉਣ ਦਾ ਵਿਰੋਧ ਕਰਨ ਲਈ ਦੁਬਾਰਾ ਅਦਾਲਤ ਜਾਵਾਂਗੇ-ਮਮਤਾ <br/>
Ad Position 24