ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਸਾਰੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਡਾ. ਅਜਨਾਲਾ <br/>
ਅਜੀਤ ਡੈਸਕ
09-04-2026
ਇਹ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲਣ ਵਾਲੇ ਪਿੰਡਾਂ ਪਿੰਡਾਂ ਸੰਮੋਵਾਲ, ਡਿਆਲ ਭੱਟੀ, ਅਲੀਵਾਲ ਕੋਟਲੀ, ਅਨੈਤਪੁਰਾ ਆਦਿ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਤਕਰੀਬਨ ਜਿੱਥੇ ਹੜ੍ਹ ਪੀੜਿਤ ਪਿੰਡ ਨਿਵਾਸੀਆਂ ਨੇ ਦੱਸਿਆ ਕਿ ਪਹਿਲਾਂ ਸਾਡੀ ਝੋਨੇ ਦੀ ਫ਼ਸਲ ਹੜ੍ਹਾਂ ਨਾਲ ਮਾਰੀ ਗਈ ਅਤੇ ਹੁਣ ਭਾਰੀ ਬਾਰਿਸ਼ਾਂ ਕਾਰਨ ਏਕੜ ਪਿੱਛੇ ਘੱਟੋ-ਘੱਟ 5 ਕੁਇੰਟਲ ਕਣਕ ਦਾ ਨੁਕਸਾਨ ਹੋ ਗਿਆ ਜਿਹੜਾ ਕਿ 25 ਫ਼ੀਸਦੀ ਬਣਦਾ ਹੈ | ਡਾ. ਸਤਨਾਮ ਸਿੰਘ ਅਜਨਾਲਾ ਨੇ ਮੰਗ ਕੀਤੀ ਕਿ ਭਾਰੀ ਬਾਰਿਸ਼ਾਂ, ਤੇਜ਼ ਹਵਾਵਾਂ ਅਤੇ ਗੜੇਮਾਰੀ ਨਾਲ ਜਿੰਨੇ ਪ੍ਰਤੀਸ਼ਤ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਉਸ ਦਾ ਖੇਤ ਨੂੰ ਇਕਾਈ ਮੰਨ ਕੇ ਪੂਰੀ ਪੂਰੀ ਭਰਪਾਈ ਕੀਤੀ ਜਾਵੇ | ਡਾ: ਅਜਨਾਲਾ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਕੇਂਦਰ ਸਰਕਾਰ ਵਲੋਂ ਜੋ 2585 ਰੁਪਏ ਪ੍ਰਤੀ ਕੁਇੰਟਲ ਭਾਅ ਮਿਥਿਆ ਹੈ ਉਹ ਘਾਟੇਵੰਦਾ ਹੈ ਸੋ ਉਕਤ ਕਾਰਨਾਂ ਨੂੰ ਧਿਆਨ ਵਿਚ ਰੱਖਕੇ ਕਣਕ ਦੇ ਪ੍ਰਤੀ ਕੁਇੰਟਲ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ | ਇਸ ਮੌਕੇ ਸਾਬਕਾ ਸਰਪੰਚ ਮੋਹਨ ਸਿੰਘ ਅਨੈਤਪੁਰਾ, ਦਵਿੰਦਰ ਸਿੰਘ, ਸੋਹਣ ਸਿੰਘ, ਬੀਰ ਸਿੰਘ, ਜਸਵੰਤ ਸਿੰਘ, ਅਮਰੀਕ ਸਿੰਘ, ਪਰਮਜੀਤ ਸਿੰਘ, ਤਰਸੇਮ ਸਿੰਘ, ਸਾ. ਸਰਪੰਚ ਹਰਦਿਆਲ ਸਿੰਘ ਡਿਆਲ ਭੱਟੀ ਆਦਿ ਮੌਜੂਦ ਸਨ |