17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਚਾਲਕ ਨੂੰ ਦਰੜਿਆ, ਮੌਤ <br/>

Ad Position 21
No active advertisement
ਅਜੀਤ ਡੈਸਕ 09-04-2026
ਅਟਾਰੀ, 8 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਲਹੌਰੀਮੱਲ ਦੇ ਨੌਜਵਾਨ ਦੀ ਕੌਮਾਂਤਰੀ ਅਟਾਰੀ ਹਾਈਵੇ 'ਤੇ ਸਥਿਤ ਬਾਈਪਾਸ ਇੰਡੀਆ ਗੇਟ ਨਜ਼ਦੀਕ ਐਕਸੀਡੈਂਟ ਹੋਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਹੈ | ਉਸ ਦੀ ਪਹਿਚਾਣ ਨਿਰਭਉ ਸਿੰਘ ਪੁੱਤਰ ਬਾਜ ਸਿੰਘ ਵਜੋਂ ਦੱਸੀ ਗਈ | ਸਰਪੰਚ ਬਲਜਿੰਦਰ ਸਿੰਘ ਲਹੌਰੀਮੱਲ ਨੇ ਗੱਲਬਾਤ ਕਰਦੇ ਦੱਸਿਆ ਕਿ ਮਿ੍ਤਕ ਨਿਰਭਉ ਸਿੰਘ (32) ਕਰੀਬ 12 ਕੁ ਵਜੇ ਆਪਣੇ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਅੰਮਿ੍ਤਸਰ ਨੂੰ ਜਾ ਰਿਹਾ ਸੀ | ਉਨ੍ਹਾਂ ਨੂੰ ਪਤਾ ਚੱਲਿਆ ਕਿ ਇਕ ਟਿੱਪਰ ਜਿਸ ਨੂੰ ਡਰਾਈਵਰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗ ਗਈਆਂ ਹਨ | ਇਸ ਸੰਬੰਧੀ ਮਿ੍ਤਕ ਦੇ ਵੱਡੇ ਭਰਾ ਨਿਰਵੈਰ ਸਿੰਘ ਪੁੱਤਰ ਬਾਜ ਸਿੰਘ ਲਾਹੌਰੀ ਮੱਲ ਵਲੋਂ ਪੁਲਿਸ ਥਾਣਾ ਘਰਿੰਡਾ ਨੂੰ ਬਿਆਨ ਦਰਜ ਕਰਾਏ ਗਏ ਹਨ ਕਿ ਇੰਡੀਆ ਗੇਟ ਬਾਈਪਾਸ ਲਾਗੇ ਇਕ ਲਾਪ੍ਰਵਾਹੀ ਨਾਲ ਟਿੱਪਰ ਨੂੰ ਚਲਾ ਰਹੇ ਡਰਾਈਵਰ ਵਲੋਂ ਨਿਰਭਉ ਸਿੰਘ ਦੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ ਬੀ 02 ਈ ਜੈੱਡ 2717 ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ | ਉਸ ਨੂੰ ਅੰਮਿ੍ਤਸਰ ਦੇ ਮੈਡੀਸਿਟੀ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਨਿਰਭਉ ਸਿੰਘ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਨਿਰਵੈਰ ਸਿੰਘ ਨੇ ਦੱਸਿਆ ਕਿ ਡਾਕਟਰਾਂ ਵਲੋਂ ਕਿਹਾ ਗਿਆ ਕਿ ਗੰਭੀਰ ਸੱਟਾਂ ਲੱਗਣ ਨਾਲ ਨਿਰਭਉ ਸਿੰਘ ਦੀ ਮੌਤ ਹੋਈ ਹੈ | ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਜਾਨ ਸਿੰਘ ਵਲੋਂ ਪੁਲਿਸ ਥਾਣਾ ਘਰਿੰਡਾ ਵਿਖੇ ਮੁਕਦਮਾ ਦਰਜ ਰਜਿਸਟਰ ਕਰਕੇ ਟਿੱਪਰ ਚਾਲਕ ਦੀ ਭਾਲ ਕੀਤੀ ਜਾ ਰਹੀ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਵਲੋਂ ਆਪਣੇ ਚਹੇਤਿਆਂ ਨੂੰ ਛੱਪੜ 'ਤੇ ਨਾਜਾਇਜ਼ ਕਬਜ਼ਾ ਕਰਵਾਉਣ ਦੇ ਲੱਗੇ ਦੋਸ਼ <br/> ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਸਾਰੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਡਾ. ਅਜਨਾਲਾ <br...
Ad Position 24